Saturday, January 7, 2012

ਸਾਰਿਆਂ ਨੂੰ ਖ਼ੁਸ਼ ਕਰਨ ਦੇ ਚੱਕਰ ’ਚ ਕਾਂਗਰਸ ਨੇ ਕਈ ਕਮਜ਼ੋਰ ਉਮੀਦਵਾਰ ਚੋਣਾਂ ’ਚ ਉਤਾਰੇ



ਚੰਡੀਗੜ੍ਹ, 6 ਜਨਵਰੀ  ਕਾਂਗਰਸ ਹਾਈ ਕਮਾਨ ਵਲੋਂ ਬੀਤੀ ਰਾਤ ਪੰਜਾਬ ਵਿਧਾਨ ਸਭਾ ਦੇ 117 ਹਲਕਿਆਂ ਵਿਚੋਂ 114 ਉਮੀਦਵਾਰਾਂ ਦੀ ਸੂਚੀ ਜਾਰੀ ਹੋਣ ਦੇ ਨਾਲ ਹੀ ਇਕ ਦਰਜਨ ਹਲਕਿਆਂ ਵਿਚ ਉਮੀਦਵਾਰਾਂ ਨੇ ਬਗ਼ਾਵਤ ਕਰ ਦਿਤੀ ਹੈ। ਸੱਭ ਨੂੰ ਖ਼ੁਸ਼ ਕਰਨ ਦੇ ਚੱਕਰ ਵਿਚ ਉਨ੍ਹਾਂ ਉਮੀਦਵਾਰਾਂ ਨੂੰ ਟਿਕਟ ਦੇ ਦਿਤੀ ਗਈ ਹੈ ਜਿਨ੍ਹਾਂ ਨੇ ਹਲਕੇ ਵਿਚ ਕੋਈ ਕੰਮ ਨਹੀਂ ਕੀਤਾ। ਇਕ ਦਰਜਨ ਅਜਿਹੇ ਹਲਕੇ ਹਨ ਜਿਥੋਂ ਅਕਾਲੀ ਦਲ ਦੇ ਮੁਕਾਬਲੇ ਕਮਜ਼ੋਰ ਉਮੀਦਵਾਰ ਖੜੇ ਕੀਤੇ ਗਏ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕਰ ਦਿਤਾ ਸੀ ਕਿ ਜੇ ਅਕਾਲੀ-ਭਾਜਪਾ ਗਠਜੋੜ ਸਰਕਾਰ ਦਾ ਮੁਕਾਬਲਾ ਕਰਨਾ ਹੈ ਤਾਂ ਭਾਈ ਭਤੀਜਾਵਾਦ ਨੂੰ ਪਾਸੇ ਰੱਖ ਕੇ ਉਨ੍ਹਾਂ ਉਮੀਦਵਾਰਾਂ ਨੂੰ ਟਿਕਟ ਦਿਤੀ ਜਾਵੇਗੀ ਜੋ ਜਿੱਤਣ ਦੇ ਸਮਰੱਥ ਹੋਣਗੇ ਜਿਸ ਲਈ ਕਿਸੇ ਕੰਪਨੀ ਤੋਂ ਰਾਜ ਵਿਚ ਤਿੰਨ ਸਰਵੇ ਕਰਵਾਏ ਗਏ ਜਿਨ੍ਹਾਂ ਵਿਚੋਂ ਦੋ ਸਰਵੇ ਹਾਈ ਕਮਾਨ ਨੇ ਕਰਵਾਏ। ਪਿਛਲੇ ਦੋ ਹਫ਼ਤਿਆਂ ਤੋਂ ਕਾਂਗਰਸ ਹਾਈ ਕਮਾਨ ਨੇ ਟਿਕਟਾਂ ਦਾ ਮਾਮਲਾ ਅਪਣੇ ਹੱਥ ਵਿਚ ਲੈ ਲਿਆ ਸੀ। ਟਿਕਟਾਂ ਦੀ ਵੰਡ ਲਈ ਬਣਾਈ ਗਈ ਨੀਤੀ ਦੇ ਉਲਟ ਕਾਂਗਰਸ ਵਲੋਂ ਜਾਰੀ ਸੂਚੀ ’ਤੇ ਝਾਤ ਮਾਰੀ ਜਾਵੇ ਤਾਂ ਸਪੱਸ਼ਟ ਹੋ ਜਾਂਦਾ ਹੈ ਕਿ ਕਾਂਗਰਸ ਨੇ ਅਕਾਲੀ-ਭਾਜਪਾ ਗਠਜੋੜ ਦੇ ਮੁਕਾਬਲੇ ਕਮਜ਼ੋਰ ਉਮੀਦਵਾਰਾਂ ਨੂੰ ਟਿਕਟ ਦਿਤੀ ਹੈ। ਕਾਂਗਰਸ ਹਾਈ ਕਮਾਨ ਨੇ ਬਹੁ-ਗਿਣਤੀ ਮੌਜੂਦਾ ਵਿਧਾਇਕਾਂ ਨੂੰ ਟਿਕਟਾਂ ਦਿਤੀਆਂ ਹਨ ਜਦਕਿ ਵੱਡੀ ਗਿਣਤੀ ਵਿਚ ਹਾਰੇ ਉਮੀਦਵਾਰਾਂ ਨੂੰ ਵੀ ਟਿਕਟਾਂ ਵੰਡੀਆਂ ਹਨ ਜਿਨ੍ਹਾਂ ਵਿਚ ਰਾਖਵੇਂ ਹਲਕੇ ਵੀ ਸ਼ਾਮਲ ਹਨ ਜਿਸ ਕਾਰਨ ਬਗ਼ਾਵਤੀ ਸੁਰ ਵੀ ਉਭਰੀ ਹੈ। ਬੇਸ਼ੱਕ ਅਜਿਹੇ ਪੰਜ ਵਿਧਾਇਕਾਂ ਨੂੰ ਟਿਕਟਾਂ ਮਿਲੀਆਂ ਹਨ ਪਰ ਡੇਰਾਬੱਸੀ, ਅੰਮ੍ਰਿਤਸਰ ਕੇਂਦਰੀ, ਬੱਸੀ ਪਠਾਣਾਂ, ਨਕੋਦਰ, ਬਾਬਾ ਬਕਾਲਾ, ਪਠਾਨਕੋਟ, ਜ¦ਧਰ ਛਾਉਣੀ, ਅੰਮ੍ਰਿਤਸਰ ਦੱਖਣੀ, ਮੁਕਤਸਰ ਅਤੇ ਗਿੱਦੜਬਾਹਾ ਹਲਕੇ ਸ਼ਾਮਲ ਹਨ। ਜਗਰਾਉਂ ਹਲਕੇ ਤੋਂ ਗੁਰਦੀਪ ਸਿੰਘ ਭੈਣੀ, ਰਾਏਕੋਟ ਤੋਂ ਹਰਮਹਿੰਦਰ ਸਿੰਘ, ਧਨੌਲਾ ਤੋਂ ਬੀਬੀ ਰਜਿੰਦਰ ਕੌਰ ਭੱਠਲ ਦੇ ਭਰਾ ਕੁਲਦੀਪ ਸਿੰਘ ਭੱਠਲ, ਮਾਨਸਾ ਤੋਂ ਸ਼ੇਰ ਸਿੰਘ ਗਾਗੋਵਾਲ ਅਤੇ ਪਾਇਲ ਤੋਂ ਤੇਜ ਪ੍ਰਕਾਸ਼ ਸਿੰਘ ਦੀ ਟਿਕਟ ਕੱਟ ਦਿਤੀ ਗਈ ਹੈ। ਇਸ ਵਾਰ 23 ਨਵੇਂ ਚਿਹਰਿਆਂ ਨੂੰ ਟਿਕਟਾਂ ਦਿਤੀਆਂ ਗਈਆਂ ਹਨ। ਬਾਕੀ ਮੌਜੂਦਾ ਵਿਧਾਇਕ ਜਾਂ ਪਿਛਲੀਆਂ ਚੋਣਾਂ ਵਿਚ ਹਾਰੇ ਹੋਏ ਉਮੀਦਵਾਰ ਹਨ। ਜਿਨ੍ਹਾਂ ਨੂੰ ਟਿਕਟ ਨਹੀਂ ਮਿਲ ਸਕੀ, ਉਨ੍ਹਾਂ ਸੀਨੀਅਰ ਆਗੂਆਂ ਵਿਚ ਪ੍ਰੋ. ਦਰਬਾਰੀ ਲਾਲ, ਪ੍ਰਤਾਪ ਸਿੰਘ ਬਾਜਵਾ ਦੇ ਭਰਾ ਫ਼ਤਹਿ ਜੰਗ ਸਿੰਘ ਬਾਜਵਾ ਵੀ ਸ਼ਾਮਲ ਹਨ। ਸਾਬਕਾ ਐਮ.ਪੀ. ਸੁਖਬੰਸ ਕੌਰ ਭਿੰਡਰ ਦੇ ਪੁੱਤਰ ਪੀ.ਐਸ. ਭਿੰਡਰ ਨੂੰ ਵੀ ਟਿਕਟ ਨਹੀਂ ਮਿਲ ਸਕੀ। ਇਸੇ ਤਰ੍ਹਾਂ ਜ¦ਧਰ ਛਾਉਣੀ ਤੋਂ ਗੁਰਕੰਵਲ ਕੌਰ ਵੀ ਟਿਕਟ ਹਾਸਲ ਕਰਨ ਵਿਚ ਨਾਕਾਮ ਰਹੀ। ਸਾਬਕਾ ਮੰਤਰੀ ਸੁਰਿੰਦਰ ਸਿੰਗਲਾ ਨੂੰ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਸਿਫ਼ਾਰਸ਼ ’ਤੇ ਮਾਨਸਾ ਹਲਕੇ ਤੋਂ ਟਿਕਟ ਮਿਲ ਸਕੀ ਹੈ। ਦੋ ਹੋਰ ਹਲਕਿਆਂ ਤੋਂ ਅਜੇ ਉਮੀਦਵਾਰਾਂ ਦਾ ਐਲਾਨ ਕਰਨਾ ਬਾਕੀ ਹੈ। ਸੀਨੀਅਰ ਕਾਂਗਰਸੀ ਆਗੂ ਗੁਰਸੰਤ ਸਿੰਘ ਬਰਾੜ ਦਾ ਪੱਤਾ ਵੀ ਕੱਟਿਆ ਗਿਆ ਹੈ। ਸਵ. ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਦੇ ਪਰਵਾਰ ਦੇ ਕਿਸੇ ਮੈਂਬਰ ਨੂੰ ਟਿਕਟ ਨਹੀਂ ਦਿਤੀ ਗਈ। ਸੱਭ ਤੋਂ ਵੱਧ ਨੁਕਸਾਨ ਵਾਲਾ ਫ਼ੈਸਲਾ ਪੀ.ਪੀ.ਪੀ. ਛੱਡ ਕੇ ਆਏ ਕੁਸ਼ਲਦੀਪ ਸਿੰਘ ਢਿੱਲੋਂ ਨੂੰ ਟਿਕਟ ਨਾ ਦੇਣ ਨਾਲ ਹੋਇਆ ਹੈ। ਕਾਂਗਰਸ ਨੂੰ ਘੱਟੋ-ਘੱਟ ਤਿੰਨ ਸੀਟਾਂ ਫ਼ਰੀਦਕੋਟ, ਕੋਟਕਪੂਰਾ ਅਤੇ ਜੈਤੋ ’ਚ ਪਾਰਟੀ ਨੂੰ ਇਸ ਦਾ ਨੁਕਸਾਨ ਹੋਵੇਗਾ। ਅਵਤਾਰ ਸਿੰਘ ਬਰਾੜ ਦੇ ਹਮਾਇਤੀਆਂ ਨੇ ਢਿੱਲੋਂ ਨੂੰ ਟਿਕਟ ਦੇਣ ਦਾ ਵਿਰੋਧ ਕੀਤਾ ਸੀ। ਸ਼੍ਰੋਮਣੀ ਅਕਾਲੀ ਦਲ ਨੇ ਹੁਣ ਤਕ 3 ਕਿਸ਼ਤਾਂ ਵਿਚ 73 ਉਮੀਦਵਾਰਾਂ ਦਾ ਐਲਾਨ ਕਰ ਦਿਤਾ ਹੈ ਅਤੇ 13 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿਤਾ ਗਿਆ ਹੈ। ਇਸ ਤਰ੍ਹਾਂ ਹੁਣ ਮੁੱਖ ਮੁਕਾਬਲਾ ਕਾਂਗਰਸ ਅਤੇ ਅਕਾਲੀ-ਭਾਜਪਾ ਗਠਜੋੜ ’ਚ ਰਹਿ ਗਿਆ ਹੈ। ਇਸ ਵਾਰ ¦ਬੀ ਹਲਕੇ ਤੋਂ ਤਿੰਨ ਭਰਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਗੁਰਦਾਸ ਸਿੰਘ ਬਾਦਲ ਅਤੇ ਕਾਂਗਰਸੀ ਉਮੀਦਵਾਰ ਮਹੇਸ਼ਇੰਦਰ ਸਿੰਘ ਬਾਦਲ ਆਪਸ ਵਿਚ ਭਿੜਨਗੇ। ਇਸੇ ਤਰ੍ਹਾਂ ਗਿੱਦੜਬਾਹਾ ਹਲਕੇ ਤੋਂ ਅਕਾਲੀ ਦਲ ਨੇ ਉਮੀਦਵਾਰ ਦਾ ਐਲਾਨ ਕਰਨਾ ਹੈ। ਜਿਥੇ ਮੁੱਖ ਮੁਕਾਬਲਾ ਮਨਪ੍ਰੀਤ ਸਿੰਘ ਬਾਦਲ ਅਤੇ ਸੰਸਦ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਦੇ ਸਮਰਥਕ ਉਮੀਦਵਾਰਾਂ ਵਿਚਕਾਰ ਹੋਵੇਗਾ। ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਵੀ ਪਾਰਟੀ ਦੀ ਅੰਦਰੂਨੀ ਬਗ਼ਾਵਤ ਕਾਰਨ ਮੁਸ਼ਕਲ ਦਾ ਸਾਹਮਣਾ ਕਰਨਾ ਪਵੇਗਾ। ਕਾਦੀਆਂ ਤੋਂ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਦੀ ਪਤਨੀ ਚਰਨਜੀਤ ਕੌਰ ਬਾਜਵਾ ਨੂੰ ਟਿਕਟ ਮਿਲੀ ਹੈ ਪਰ ਅਕਾਲੀ ਦਲ ਨੇ ਅਜੇ ਐਲਾਨ ਕਰਨਾ ਹੈ। ਬਟਾਲਾ ਤੋਂ ਅਕਾਲੀ ਦਲ ਦੇ ਉਮੀਦਵਾਰ ਸੇਵਾ ਸਿੰਘ ਸੇਖਵਾਂ ਦਾ ਮੁਕਾਬਲਾ ਕਾਂਗਰਸ ਦੇ ਅਸ਼ਵਨੀ ਸੇਖੜੀ ਨਾਲ ਹੋਵੇਗਾ। ਡੇਰਾ ਬਾਬਾ ਨਾਨਕ ਤੋਂ ਸੁੱਚਾ ਸਿੰਘ ¦ਗਾਹ ਅਕਾਲੀ ਦਲ ਦੇ ਉਮੀਦਵਾਰ ਦਾ ਮੁਕਾਬਲਾ ਕਾਂਗਰਸ ਦੇ ਸੁਖਜਿੰਦਰ ਸਿੰਘ ਰੰਧਾਵਾ ਨਾਲ ਹੋਵੇਗਾ। ਮਜੀਠਾ ਹਲਕੇ ਤੋਂ ਕਾਂਗਰਸ ਨੇ ਸ਼¦ਿਦਰਜੀਤ ਸ਼ੈਲੀ ਨੂੰ ਅਕਾਲੀ ਦਲ ਦੇ ਬਿਕਰਮ ਸਿੰਘ ਮਜੀਠੀਆ ਦੇ ਮੁਕਾਬਲੇ ਮੈਦਾਨ ਵਿਚ ਉਤਾਰਿਆ ਹੈ। ਅੰਮ੍ਰਿਤਸਰ ਕੇਂਦਰੀ ਤੋਂ ਓ.ਪੀ. ਸੋਨੀ ਨੂੰ ਟਿਕਟ ਮਿਲੀ। ਜਿਥੇ ਉਨ੍ਹਾਂ ਨੂੰ ਪ੍ਰੋ. ਦਰਬਾਰੀ ਲਾਲ ਦੇ ਹਮਾਇਤੀਆਂ ਦੀ ਵਿਰੋਧ ਦਾ ਸਾਹਮਣਾ ਕਰਨਾ ਪਵੇਗਾ। ਅੰਮ੍ਰਿਤਸਰ ਪੂਰਬੀ ਹਲਕੇ ਤੋਂ ਕਾਂਗਰਸ ਨੇ ਸਿਮਪ੍ਰੀਤ ਕੌਰ ਭਾਟੀਆ ਨੂੰ ਭਾਜਪਾ ਉਮੀਦਵਾਰ ਡਾ. ਨਵਜੋਤ ਕੌਰ ਸਿੱਧੂ ਦੇ ਮੁਕਾਬਲੇ ਚੋਣ ਮੈਦਾਨ ਵਿਚ ਉਤਾਰਿਆ ਹੈ। ਅੰਮ੍ਰਿਤਸਰ ਦੱਖਣੀ ਤੋਂ ਜਸਬੀਰ ਸਿੰਘ ਡਿੰਪਾ ਨੂੰ ਉਮੀਦਵਾਰ ਬਣਾਇਆ ਗਿਆ ਹੈ ਜੋ ਕਿ ਪਹਿਲਾਂ ਬਿਆਸ ਹਲਕੇ ਤੋਂ ਚੋਣ ਲੜਦੇ ਰਹੇ ਹਨ। ਖੇਮਕਰਨ ਹਲਕੇ ਤੋਂ ਗੁਰਚੇਤ ਸਿੰਘ ਭੁੱਲਰ ਦਾ ਮੁਕਾਬਲਾ ਅਕਾਲੀ ਦਲ ਦੇ ਵਿਰਸਾ ਸਿੰਘ ਵਲਟੋਹਾ ਨਾਲ ਹੋਵੇਗਾ। ਪੱਟੀ ਤੋਂ ਅਦੇਸ਼ ਪ੍ਰਤਾਪ ਸਿੰਘ ਕੈਰੋਂ ਦੇ ਮੁਕਾਬਲੇ ਕਾਂਗਰਸ ਦੇ ਹਰਮਿੰਦਰ ਸਿੰਘ ਗਿੱਲ ਚੋਣ ਲੜ ਰਹੇ ਹਨ। ਇਸੇ ਤਰ੍ਹਾਂ ਖਡੂਰ ਸਾਹਿਬ ਹਲਕੇ ਤੋਂ ਕਾਂਗਰਸ ਦੇ ਰਮਨਜੀਤ ਸਿੰਘ ਸਿੱਕੀ ਦਾ ਮੁਕਾਬਲਾ ਅਕਾਲੀ ਦਲ ਦੇ ਸੀਨੀਅਰ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਨਾਲ ਹੈ। ਭੁਲੱਥ ਹਲਕੇ ਤੋਂ ਕਾਂਗਰਸ ਦੇ ਸੁਖਪਾਲ ਸਿੰਘ ਖਹਿਰਾ ਅਤੇ ਅਕਾਲੀ ਦਲ ਦੀ ਬੀਬੀ ਜਗੀਰ ਕੌਰ ਵਿਚਕਾਰ ਦਿਲਚਸਪ ਮੁਕਾਬਲਾ ਹੋਵੇਗਾ। ਸੁਲਤਾਨਪੁਰ ਲੋਧੀ ਤੋਂ ਖ਼ਜ਼ਾਨਾ ਮੰਤਰੀ ਉਪਿੰਦਰਜੀਤ ਕੌਰ ਦੇ ਮੁਕਾਬਲੇ ਕਾਂਗਰਸ ਦੇ ਨਵਤੇਜ ਸਿੰਘ ਚੀਮਾ ਨੂੰ ਟਿਕਟ ਦਿਤੀ ਗਈ ਹੈ। ਫਗਵਾੜਾ ਰਾਖਵੇਂ ਹਲਕੇ ਤੋਂ ਕਾਂਗਰਸ ਦੇ ਸਾਬਕਾ ਮੰਤਰੀ ਜੋਗਿੰਦਰ ਸਿੰਘ ਨੂੰ ਪਾਸੇ ਕਰ ਕੇ ਨਵਤੇਜ ਸਿੰਘ ਚੀਮਾ ਨੂੰ ਟਿਕਟ ਦਿਤੀ ਗਈ ਹੈ। ਜਦਕਿ ਭਾਜਪਾ ਦੇ ਸੋਮ ਪ੍ਰਕਾਸ਼ ਨੂੰ ਫਗਵਾੜਾ ਹਲਕੇ ਤੋਂ ਮਜ਼ਬੂਤ ਉਮੀਦਵਾਰ ਮੰਨਿਆ ਜਾ ਰਿਹਾ ਹੈ। ਨਕੋਦਰ ਤੋਂ ਕਾਂਗਰਸ ਦੇ ਮੌਜੂਦਾ ਵਿਧਾਇਕ ਅਮਰਜੀਤ ਸਿੰਘ ਸਮਰਾ ਦੇ ਮੁਕਾਬਲੇ ਅਕਾਲੀ ਦਲ ਦੇ ਕੁਲਦੀਪ ਸਿੰਘ ਵਡਾਲਾ ਦੇ ਪੁੱਤਰ ਨਾਲ ਮੁਕਾਬਲਾ ਹੋਵੇਗਾ। ਸਮਰਾ ਨੂੰ ਟਿਕਟ ਦਿਤੇ ਜਾਣ ’ਤੇ ਸਾਬਕਾ ਵਿਧਾਇਕ ਗੁਰਬਿੰਦਰ ਸਿੰਘ ਅਟਵਾਲ ਬਗ਼ਾਵਤ ਕਰਨਗੇ। ਇਸੇ ਤਰ੍ਹਾਂ ਹੁਸ਼ਿਆਰਪੁਰ ਤੋਂ ਕਾਂਗਰਸ ਦੇ ਸੁੰਦਰ ਸ਼ਾਮ ਅਰੋੜਾ ਦਾ ਮੁਕਾਬਲਾ ਭਾਜਪਾ ਦੇ ਤੀਕਸ਼ਣ ਸੂਦ ਨਾਲ, ਆਨੰਦਪੁਰ ਸਾਹਿਬ ਤੋਂ ਭਾਜਪਾ ਦੇ ਮਦਨ ਮੋਹਨ ਮਿੱਤਲ ਦਾ ਮੁਕਾਬਲਾ ਕਾਂਗਰਸ ਦੇ ਰਾਣਾ ਕੰਵਰਪਾਲ ਸਿੰਘ ਮਿੱਤਲ ਨਾਲ ਹੈ। ਇਥੋਂ ਸੰਤ ਅਜੀਤ ਸਿੰਘ ਭਾਜਪਾ ਦਾ ਵਿਰੋਧ ਕਰਨਗੇ। ਰੋਪੜ ਤੋਂ ਕਾਂਗਰਸ ਦੇ ਵਿਧਾਇਕ ਰਮੇਸ਼ ਦੱਤ ਸ਼ਰਮਾ ਅਤੇ ਅਕਾਲੀ ਦਲ ਦੇ ਡਾ. ਦਲਜੀਤ ਸਿੰਘ ਚੀਮਾ ਵਿਚਕਾਰ ਦਿਲਚਸਪ ਮੁਕਾਬਲਾ ਹੋਵੇਗਾ। ਮੋਹਾਲੀ ਹਲਕੇ ਤੋਂ ਅਕਾਲੀ ਦਲ ਦੇ ਉਮੀਦਵਾਰ ਬਲਵੰਤ ਸਿੰਘ ਰਾਮੂਵਾਲੀਆ ਅਤੇ ਕਾਂਗਰਸ ਦੇ ਮੌਜੂਦਾ ਵਿਧਾਇਕ ਬਲਬੀਰ ਸਿੰਘ ਸਿੱਧੂ ਵਿਚਕਾਰ ਦਿਲਚਸਪ ਸਿਆਸੀ ਟੱਕਰ ਵੇਖਣ ਨੂੰ ਮਿਲੇਗੀ। ਭੱਠਲ ਦੇ ਜਵਾਈ ਵਿਕਰਮ ਸਿੰਘ ਬਾਜਵਾ ਦਾ ਮੁਕਾਬਲਾ ਅਕਾਲੀ ਦਲ ਦੇ ਸਾਬਕਾ ਸੰਸਦ ਮੈਂਬਰ ਸ਼ਰਨਜੀਤ ਸਿੰਘ ਢਿਲੋਂ ਨਾਲ ਹੋਵੇਗਾ। ਦਾਖਾ ਹਲਕੇ ਤੋਂ ਕਾਂਗਰਸ ਦੇ ਜਸਬੀਰ ਸਿੰਘ ਖੰਗੂੜਾ ਅਤੇ ਅਕਾਲੀ ਦਲ ਦੇ ਮਨਪ੍ਰੀਤ ਸਿੰਘ ਇਆਲੀ ਵਿਚਕਾਰ ਫਸਵੀਂ ਟੱਕਰ ਹੋਣੀ ਨਿਸ਼ਚਿਤ ਹੈ। ਬਾਘਾਪੁਰਾਣਾ ਹਲਕੇ ਤੋਂ ਮਹੇਸ਼ਇੰਦਰ ਸਿੰਘ ਦਾ ਮੁਕਾਬਲਾ ਕਾਂਗਰਸੀ ਵਿਧਾਇਕ ਦਰਸ਼ਨ ਸਿੰਘ ਬਰਾੜ ਨਾਲ, ਮੌੜ ਹਲਕੇ ਤੋਂ ਮੰਗਤ ਰਾਏ ਬਾਂਸਲ ਅਤੇ ਪੰਜਾਬ ਦੇ ਸਿੰਚਾਈ ਮੰਤਰੀ ਜਨਮੇਜਾ ਸਿੰਘ ਸੇਖੋਂ ਵਿਚਕਾਰ ਫਸਵੀਂ ਟੱਕਰ ਹੋਵੇਗੀ।

Uploads by drrakeshpunj

Popular Posts

Search This Blog

Popular Posts

followers

style="border:0px;" alt="web tracker"/>