Saturday, May 12, 2012

31 ਮਈ ਤੋਂ ਪਹਿਲਾਂ ਵਿਭਾਗ ਦੇ ਅਧਿਕਾਰੀ ਜਾਇਦਾਦ ਦੇ ਵੇਰਵੇ ਦੇਣ =ਸਿਹਤ ਮੰਤਰੀ ਮਦਨ ਮੋਹਨ ਮਿੱਤਲ

ਚੰਡੀਗੜ੍ਹ , 10 ਮਈ (punj) : ਸ਼੍ਰੀ ਮਦਨ ਮੋਹਨ ਮਿੱਤਲ, ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਨੇ ਅੱਜ ਇਥੇ ਕਿਹਾ ਕਿ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿਚ ਕੰਮ ਕਰ ਰਹੇ ਸਾਰੇ ਅਧਿਕਾਰੀ (ਗਜਟਿਡ ਅਫਸਰ ) ਪੰਜਾਬ ਸਰਕਾਰ ਦੇ ਹੁਕਮਾ ਦੀ ਪਾਲਣਾ ਕਰਦੇ ਹੋਏ 31 ਮਈ 2012 ਤੱਕ ਆਪਣੀ ਆਪਣੀ ਪਾ੍ਰਪਟੀ ਰਿਟਰਨ ਭਰਨਗੇ। ਇਸ ਸਬੰਧੀ ਵਿਭਾਗ ਵਲੋਂ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਇਹਨਾ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।
ਮੰਤਰੀ ਨੇ ਅੱਗੇ ਕਿਹਾ ਕਿ ਵਿਭਾਗੀ ਕੰਮ ਸੁਚਾਰੂ ਰੂਪ ਵਿਚ ਚਲਾਉਣ ਲਈ ਅਧਿਕਾਰੀਆਂ/ਕਰਮਚਾਰੀਆਂ ਦੀਆਂ ਤਰੱਕੀਆਂ ਲਈ ਵਿਭਾਗੀ ਪ੍ਰਮੋਸ਼ਨਲ ਕਮੇਟੀ (ਡੀ ਪੀ ਸੀ) ਵਲੋ ਉਚਿਤ ਸਮੇਂ ਅਤੇ ਪਾਰਦਰਸ਼ੀ ਢੰਗ ਨਾਲ ਕੀਤੀਆਂ ਜਾਣਗੀਆਂ ਤਾਂ ਜੋ ਅਧਿਕਾਰੀ/ਕਰਮਚਾਰੀ ਆਪਣਾ ਬਣਦਾ ਹੱਕ ਪ੍ਰਾਪਤ ਕਰ ਸਕਣ। ਉਹਨਾਂ ਵਿਭਾਗ ਦੇ ਸਾਰੇ ਅਧਿਕਾਰੀਆਂ/ਕਰਮਚਾਰੀਆਂ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਆਪਣੀ ਡਿਊਟੀ ਕਰਨ ਲਈ ਪ੍ਰੇਰਿਤ ਕੀਤਾ।

Uploads by drrakeshpunj

Popular Posts

Search This Blog

Popular Posts

followers

style="border:0px;" alt="web tracker"/>