Thursday, May 24, 2012

ਪੰਜਾਬ ਦੀਆਂ ਇਤਿਹਾਸਕ ਇਮਾਰਤਾਂ ਤੇ ਸਮਾਰਕਾਂ ਦੀ ਸੰਭਾਲ ਲਈ ਵਿਸ਼ੇਸ਼ ਨੀਤੀ ਬਣੇਗੀ : ਫਿਲੌਰ

ਚੰਡੀਗੜ੍ਹ, 23 ਮਈ  : ਪੰਜਾਬ ਸਰਕਾਰ ਵਲੋਂ ਇਤਿਹਾਸਕ ਇਮਾਰਤਾਂ ਅਤੇ ਸਮਾਰਕਾਂ ਦੇ ਰੱਖ ਰਖਾਓ ਅਤੇ ਸੰਭਾਲ ਲਈ ਇਕ ਵਿਸਤ੍ਰਿਤ ਨੀਤੀ ਤਿਆਰ ਕੀਤੀ ਜਾਵੇਗੀ। ਪੰਜਾਬ ਵਿਰਾਸਤੀ ਅਤੇ ਸੈਰ ਸਪਾਟਾ ਬੋਰਡ ਵਿੱਚ ਇਕ ਇੰਜੀਨਿਅਰਿੰਗ ਵਿੰਗ ਇਸ ਮੰਤਵ ਨਾਲ ਗਠਿਤ ਕੀਤਾ ਜਾਵੇਗਾ। ਜਿਸ ਵਿਚ ਤਕਨੀਕੀ ਮਾਹਰ ਹੋਣਗੇ ਜੋ ਸਮੇਂ ਸਮੇਂ ਸਿਰ ਇਸ ਬਾਰੇ ਵਿਭਾਗ ਨੂੰ ਦਿਸ਼ਾ ਨਿਰਦੇਸ਼ ਦੇਣਗੇ।
ਇਸ ਗੱਲ ਦਾ ਪ੍ਰਗਟਾਵਾ ਅੱਜ ਇਥੇ ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਸ. ਸਰਵਣ ਸਿੰਘ ਫਿਲੌਰ ਨੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਅਧਿਕਾਰੀਆਂ ਨਾਲ ਇਕ ਸਾਂਝੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਸੈਰ ਸਪਾਟਾ ਵਿਭਾਗ ਵਲੋਂ ਚਲਾਏ ਜਾ ਰਹੇ ਪ੍ਰੋਜੇਕਟਾਂ ਦਾ ਜਾਇਜਾ ਲੈਂਦਿਆ ਮੰਤਰੀ ਨੇ ਕਿਹਾ ਕਿ ਫਿਰੋਜ਼ਸ਼ਾਹ ਮਿਉਜਿਅਮ, ਫਿਰੋਜ਼ਸ਼ਾਹ ਮੈਮੋਰਿਅਲ, ਮਿਸ਼ਰੀ ਵਾਲ, ਸਬਰੌਣ, ਜੈਤੋਂ ਥਾਨਾ ਅਤੇ ਸ਼ੰਭੂ ਸਰਾਏ ਵਿਖੇ ਚਲ ਰਹੇ ਕੰਮ ਮੁਕੰਮਲ ਹੋ ਚੁੱਕੇ ਹਨ ਅਤੇ ਇਹ ਪ੍ਰੋਜੇਕਟ ਛੈਤੀ ਹੀ ਸਾਭ ਸੰਭਾਲ ਲਈ ਸੱਭਿਆਚਾਰਕ ਮਾਮਲੇ ਵਿਭਾਗ ਨੂੰ ਸੌਂਪ ਦਿੱਤੇ ਜਾਣਗੇ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਿਦਾਇਤ ਕੀਤੀ ਕਿ ਉਹ ਚੱਲ ਰਹੇ ਪ੍ਰੋਜੇਕਟਾਂ ਨੂੰ ਛੇਤੀ ਤੋ ਛੇਤੀ ਸਮਾਂ ਬੱਧ ਢੰਗ ਨਾਲ ਨੇਪਰੇ ਚਾੜ੍ਹਨ। ਉਨ੍ਹਾਂ ਇਹ ਵੀ ਕਿਹਾ ਕਿ ਜਗਰਾਓ ਵਿਖੇ ਲਾਲਾ ਲਾਜਪਤ ਰਾਏ ਅਤੇ ਸੁਨਾਮ ਵਿਖੇ ਸ਼ਹੀਦ ਉਧਮ ਸਿੰਘ ਦੇ ਪੁਸ਼ਤੈਨੀ ਘਰਾਂ ਦੀ ਸੰਭਾਲ ਦਾ ਕੰਮ ਵੀ ਵਿਭਾਗ ਵਲੋਂ ਪਹਿਲ ਦੇ ਅਧਾਰ ਤੇ ਲਿਆ ਗਿਆ ਹੈ।
ਅੰਮ੍ਰਿਤਸਰ ਵਿਖੇ ਵਕਾਰੀ ਵਿਰਾਸਤੀ ਪਿੰਡ ਦੇ ਨਿਰਮਾਣ ਦਾ ਕੰਮ 65 ਫੀਸਦੀ ਮੁਕੰਮਲ ਹੋ ਚੁਕਿਆ ਹੈ ਅਤੇ ਬਾਕੀ ਅੰਦਰੂਨੀ ਸੁੰਦਰੀ ਕਰਨ ਦਾ ਕੰਮ ਇਸ ਸਾਲ ਦੇ ਅੰਤ ਤੱਕ ਕਰ ਲਿਆ ਜਾਵੇਗਾ।
ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸੈਰ ਸਪਾਟਾ ਦੀ ਪ੍ਰਮੁੱਖ ਸਕੱਤਰ ਸ੍ਰੀਮਤੀ ਗੀਤਿਕਾ ਕੱਲਾ, ਪ੍ਰਮੁੱਖ ਸਕੱਤਰ ਸੱਭਿਆਚਾਰ ਸ੍ਰੀ ਐਸ ਐਸ ਚੰਨੀ ਅਤੇ ਡਾਇਰੈਕਟਰ ਸੱਭਿਆਚਾਰਕ ਮਾਮਲੇ ਸ੍ਰੀ ਕਰਮਜੀਤ ਸਿੰਘ ਸਰਾਂ ਤੋਂ ਇਲਾਵਾ ਦੋਵੇਂ ਵਿਭਾਗਾਂ ਦੇ ਉੱਚ ਅਧਿਕਾਰੀ ਵੀ ਸ਼ਾਮਲ ਸਨ।

Uploads by drrakeshpunj

Popular Posts

Search This Blog

Popular Posts

followers

style="border:0px;" alt="web tracker"/>