Friday, July 20, 2012

ਇਮਾਨਦਾਰੀ, ਸਮਰਪਣ ਤੇ ਵਚਨਬੱਧਤਾ ਨਾਲ ਨਿਭਾਉਣ ਡਿਊਟੀ ਨਵੇਂ ਪੀ. ਸੀ. ਐੱਸ. : ਬਾਦਲ

ਚੰਡੀਗੜ੍ਹ, 19 ਜੁਲਾਈ (pp) : ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਨਵੇਂ ਭਰਤੀ ਹੋਏ ਪੰਜਾਬ ਲੋਕ ਸੇਵਾ (ਕਾਰਜਕਾਰੀ ਸ਼ਾਖਾ) ਤੇ ਸਬੰਧਤ ਸੇਵਾਵਾਂ ਦੇ 174 ਅਫਸਰਾਂ ਨੂੰ ਆਪਣੀ ਡਿਊਟੀ ਸਮਰਪਣ ਭਾਵਨਾ, ਸੁਹਿਰਦਤਾ, ਇਮਾਨਦਾਰੀ, ਸਖ਼ਤ ਮਿਹਨਤ ਅਤੇ ਪੇਸ਼ੇਵਰਾਨਾ ਵਚਨਬੱਧਤਾ ਨਾਲ ਨਿਭਾਉਣ ਦਾ ਸੱਦਾ ਦਿੱਤਾ ਹੈ।
ਅੱਜ ਸ਼ਾਮ ਇੱਥੇ ਪੰਜਾਬ ਭਵਨ ਵਿਖੇ ਇਨ੍ਹਾਂ ਅਧਿਕਾਰੀਆਂ ਨਾਲ ਆਰੰਭਿਕ ਮੀਟਿੰਗ ਦੌਰਾਨ ਸ. ਬਾਦਲ ਨੇ ਕਿਹਾ ਕਿ 174 ਪੀ.ਸੀ.ਐਸ. ਅਧਿਕਾਰੀਆਂ ਦੀ ਭਰਤੀ ਨਾਲ ਸਰਕਾਰੀ ਕੰਮਕਾਜ ਵਿੱਚ ਹੋਰ ਚੁਸਤੀ ਆਵੇਗੀ। ਉਨ੍ਹਾਂ ਇਹ ਵੀ ਉਮੀਦ ਪ੍ਰਗਟਾਈ ਕਿ ਉਨ੍ਹਾਂ ਦੀ ਉਚ ਪੇਸ਼ੇਵਾਰਨਾ ਯੋਗਤਾ ਅਤੇ ਕਾਬਲੀਅਤ ਸੂਬੇ ਨੂੰ ਤਰੱਕੀ ਪੱਖੋਂ ਹੋਰ ਬੁਲੰਦੀਆਂ 'ਤੇ ਲੈ ਜਾਵੇਗੀ। ਮੁੱਖ ਮੰਤਰੀ ਨੇ ਨਵੇਂ ਅਧਿਕਾਰੀਆਂ ਨੂੰ ਮੁਖ਼ਾਤਬ ਹੁੰਦਿਆਂ ਆਖਿਆ ਕਿ ਉਹ (ਪੀ.ਸੀ.ਐਸ.) ਬਹੁਤ ਸੁਭਾਗੇ ਹਨ ਕਿਉਂ ਜੋ ਸੂਬੇ ਵਿੱਚ ਇਕ ਦਹਾਕੇ ਤੋਂ ਵੱਧ ਸਮੇਂ ਮਗਰੋਂ ਪੀ.ਸੀ.ਐਸ. ਅਫਸਰਾਂ ਦੀ ਭਰਤੀ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਲੋਕਾਂ ਨੂੰ ਤੁਹਾਡੇ ਤੋਂ ਵੱਡੀਆਂ ਆਸਾਂ ਹਨ ਕਿਉਂਕਿ ਸਰਕਾਰ ਦੇ ਫੈਸਲਿਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਅਫਸਰਸ਼ਾਹੀ ਸਭ ਤੋਂ ਕਾਰਗਰ ਭੂਮਿਕਾ ਨਿਭਾਉਂਦੀ ਹੈ। ਸ. ਬਾਦਲ ਨੇ ਕਿਹਾ ਕਿ ਜਿਸ ਤਰ੍ਹਾਂ ਉਨ੍ਹਾਂ ਨੇ ਸਖ਼ਤ ਮਿਹਨਤ ਕਰਕੇ ਇਹ ਵੱਕਾਰੀ ਇਮਤਿਹਾਨ ਪਾਸ ਕੀਤਾ ਹੈ, ਉਸੇ ਤਰ੍ਹਾਂ ਹੋਰ ਕਰੜੀ ਮੁਸ਼ੱਕਤ ਰਾਹੀਂ ਆਪਣੀ ਡਿਊਟੀ ਨਿਭਾਉਣ। ਉਨ੍ਹਾਂ ਕਿਹਾ ਕਿ ਪੀ.ਸੀ.ਐਸ. ਤੋਂ ਇਲਾਵਾ ਵੱਖ ਵੱਖ ਵਿਭਾਗਾਂ ਵਿੱਚ ਕੀਤੀ ਵੱਡੀ ਪੱਧਰ 'ਤੇ ਭਰਤੀ ਮੌਕੇ ਪਾਰਦਰਸ਼ਤਾ ਅਤੇ ਮੈਰਿਟ ਨੂੰ ਹੀ ਆਧਾਰ ਬਣਾਇਆ ਗਿਆ ਹੈ। ਨਾਲ ਹੀ ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ਵਿੱਚ ਆਖਿਆ ਕਿ ਕਿਸੇ ਵੀ ਪੀ.ਸੀ.ਐਸ. ਅਧਿਕਾਰੀ ਦੀ ਪੋਸਟਿੰਗ ਸਿਫਾਰਸ਼ ਦੇ ਆਧਾਰ 'ਤੇ ਨਹੀਂ ਕੀਤੀ ਜਾਵੇਗੀ ਸਗੋਂ ਨਿਰੋਲ ਮੈਰਿਟ ਨੂੰ ਹੀ ਆਧਾਰ ਬਣਾਇਆ ਜਾਵੇਗਾ।
ਇਸ ਮੌਕੇ ਪਰਸੋਨਲ ਵਿਭਾਗ ਦੇ ਸਕੱਤਰ ਸ੍ਰੀ ਅਨੁਰਿਧ ਤਿਵਾੜੀ ਨੇ ਨਵੇਂ ਨਿਯੁਕਤ ਹੋਏ ਪੀ.ਸੀ.ਐਸ. ਅਧਿਕਾਰੀਆਂ ਨੂੰ ਜੀ ਆਇਆਂ ਆਖਿਆ। ਉਨ੍ਹਾਂ ਕਿਹਾ ਕਿ ਉਹ ਭਾਗਾਂ ਵਾਲੇ ਹਨ ਕਿ ਮੁੱਖ ਮੰਤਰੀ ਦੇ ਅਸ਼ੀਰਵਾਦ ਨਾਲ ਆਪਣੇ ਕਰੀਅਰ ਦੀ ਸ਼ੁਰੂਆਤ ਕਰ ਰਹੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਨਵੇਂ ਬਣਾਏ ਕਲੰਡਰ ਅਨੁਸਾਰ ਭਵਿੱਖ ਵਿੱਚ ਹਰੇਕ ਵਰ੍ਹੇ ਪੰਜਾਬ ਲੋਕ ਸੇਵਾ ਕਮਿਸ਼ਨ ਰਾਹੀਂ ਪੀ.ਸੀ.ਐਸ. ਅਧਿਕਾਰੀਆਂ ਦੀ ਭਰਤੀ ਕੀਤੀ ਜਾਇਆ ਕਰੇਗੀ।
ਇਸ ਮੌਕੇ ਮੁੱਖ ਮੰਤਰੀ ਦੇ ਸਲਾਹਕਾਰ ਸ. ਮਹੇਸ਼ਇੰਦਰ ਸਿੰਘ ਗਰੇਵਾਲ, ਸਕੱਤਰ ਪਰਸੋਨਲ ਸ੍ਰੀ ਅਨੁਰਿਧ ਤਿਵਾੜੀ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਕੇ.ਜੇ.ਐਸ. ਚੀਮਾ, ਵਧੀਕ ਸਕੱਤਰ ਸ੍ਰੀ ਧਰਮਿੰਦਰਪਾਲ ਵੀ ਹਾਜ਼ਰ ਸਨ

Uploads by drrakeshpunj

Popular Posts

Search This Blog

Popular Posts

followers

style="border:0px;" alt="web tracker"/>