Friday, August 31, 2012

ਰਾਮੂਵਾਲੀਆ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਸਪੋਕਸਮੈਨ

ਚੰਡੀਗੜ੍ਹ 30 ਅਗਸਤ (punj  ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਸ. ਬਲਵੰਤ ਸਿੰਘ ਰਾਮੁਵਾਲੀਆ ਨੂੰ ਵੀ ਪਾਰਟੀ ਦਾ ਸਪੋਕਸਮੈਨ ਬਣਾਉਣ ਦਾ ਐਲਾਨ ਕੀਤਾ ਹੈ। ਇਹ ਜਾਣਕਾਰੀ ਪਾਰਟੀ ਦੇ ਮੁੱਖ ਦਫਤਰ ਤੋਂ ਪਾਰਟੀ ਦੇ ਸਕੱਤਰ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ। ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ ਸ. ਚਰਨਜੀਤ ਸਿੰਘ ਅਟਵਾਲ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸ. ਮਹੇਸ਼ਇੰਦਰ ਸਿੰਘ ਗਰੇਵਾਲ, ਸ. ਸੇਵਾ ਸਿੰਘ ਸੇਖਵਾਂ, ਡਾ. ਦਲਜੀਤ ਸਿੰਘ ਚੀਮਾ , ਸ਼੍ਰੀ ਹਰੀਸ਼ ਰਾਏ ਢਾਂਡਾ, ਸ. ਨਿਧੜਕ ਸਿੰਘ ਬਰਾੜ ਅਤੇ ਸ਼੍ਰੀ ਨਰੇਸ਼ ਗੁਜਰਾਲ ਪਾਰਟੀ ਦੇ ਬੁਲਾਰੇ ਹਨ।
ਸ. ਬਲਵੰਤ ਸਿੰਘ ਰਾਮੂਵਾਲੀਆ ਦਾ ਜੀਵਨ ਬਿਉਰਾ ਅਤੇ ਪ੍ਰਾਪਤੀਆਂ :--
-1969 ਵਿੱਚ ਸਿੱਖ ਰਾਜਨੀਤੀ ਵਿੱਚ ਆਏ ਅਤੇ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਪ੍ਰਧਾਨ ਬਣੇ।
-1975 ਵਿੱਚ ਪਾਰਟੀ ਦੇ ਕੌਮੀ ਪ੍ਰਚਾਰ ਸਕੱਤਰ ਅਤੇ ਮੁੱਖ ਬੁਲਾਰਾ ਰਹੇ।
-1982 ਤੋਂ ਜੂਨ 1984 ਤੱਕ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰਾ ਰਹੇ।
-1984 ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਬਣੇ।
-1985 ਤੋਂ 1990 ਤੱਕ ਸ਼੍ਰੋਮਣੀ ਅਕਾਲੀ ਦਲ ਦੀ ਪਾਰਲੀਮੈਂਟਰੀ ਗਰੁੱਪ ਦੇ ਨੇਤਾ ਰਹੇ।
-ਤਿੰਨ ਵਾਰ ਐਮ.ਪੀ ਅਤੇ ਦੋ ਵਾਰ ਕੇਂਦਰੀ ਮੰਤਰੀ ਰਹੇ।

Uploads by drrakeshpunj

Popular Posts

Search This Blog

Popular Posts

followers

style="border:0px;" alt="web tracker"/>