Saturday, February 23, 2013

ਮੋਗਾ 'ਚ ਵੋਟਾਂ ਅੱਜ-ਸੁਰੱਖਿਆ ਦੇ ਸਖ਼ਤ ਇੰਤਜ਼ਾਮ



ਮੋਗਾ, 22 ਫਰਵਰੀ-ਅੱਜ ਮੋਗਾ ਵਿਧਾਨ ਸਭਾ ਹਲਕੇ ਦੀ ਹੋ ਰਹੀ ਜ਼ਿਮਨੀ ਚੋਣ ਲਈ ਹਲਕੇ ਦੇ 1 ਲੱਖ 79 ਹਜ਼ਾਰ 448 ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਕੇ ਚੋਣ ਲੜ ਰਹੇ 10 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ | ਹਲਕਾ ਮੋਗਾ ਦੇ 1 ਲੱਖ 79 ਹਜ਼ਾਰ 448 ਵੋਟਰਾਂ ਵਿਚ 94 ਹਜ਼ਾਰ 652 ਮਰਦ ਅਤੇ 84 ਹਜ਼ਾਰ 796 ਔਰਤ ਵੋਟ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫਸਰ ਅਰਸ਼ਦੀਪ ਸਿੰਘ ਥਿੰਦ ਨੇ ਦੱਸਿਆ ਕਿ ਮੋਗਾ ਜ਼ਿਮਨੀ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਉਨ੍ਹਾਂ ਦੱਸਿਆ ਕਿ ਨੀਮ ਫ਼ੌਜੀ ਬਲਾਂ ਦੀਆਂ 10 ਕੰਪਨੀਆਂ ਪੁੱਜ ਗਈਆਂ ਹਨ | ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਹਰ ਬੂਥ 'ਤੇ ਵੀਡੀਓਗ੍ਰਾਫੀ ਕੀਤੀ ਜਾਵੇਗੀ, ਕਲੋਜ਼ ਸਰਕਟ ਕੈਮਰੇ, ਮਾਈਕਰੋ ਅਬਜ਼ਰਵਰ ਤੇ ਨੀਮ ਫ਼ੌਜੀ ਬਲਾਂ ਦੇ ਜਵਾਨ ਤਾਇਨਾਤ ਹੋਣਗੇ | ਉਨ੍ਹਾਂ ਦੱਸਿਆ ਕਿ ਕੁੱਲ 94 ਇਮਾਰਤਾਂ ਵਿਚ 188 ਬੂਥ ਬਣਾਏ ਗਏ ਹਨ | ਉਨ੍ਹਾਂ ਕਿਹਾ ਕਿ ਕਿਸੇ ਵੀ ਅਨਸਰ ਨੂੰ ਅਮਨ ਤੇ ਕਾਨੂੰਨ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ | ਜ਼ਿਕਰਯੋਗ ਹੈ ਕਿ 1 ਲੱਖ 79 ਹਜ਼ਾਰ 448 ਵੋਟਰਾਂ ਵਿਚ 1 ਲੱਖ 10 ਹਜ਼ਾਰ ਦੇ ਕਰੀਬ ਸ਼ਹਿਰੀ ਜਦਕਿ 52 ਪਿੰਡਾਂ ਦੇ 69 ਹਜ਼ਾਰ ਦੇ ਕਰੀਬ ਪੇਂਡੂ ਵੋਟਰ ਹਨ | ਸੱਤਾਧਾਰੀ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਗਠਜੋੜ ਵੱਲੋਂ ਜੋਗਿੰਦਰਪਾਲ ਜੈਨ ਜੋ ਕਿ ਮੋਗਾ ਹਲਕੇ ਵਿਚੋਂ ਲਗਾਤਾਰ ਦੋ ਵਾਰ ਕਾਂਗਰਸ ਪਾਰਟੀ ਦੇ ਵਿਧਾਇਕ ਰਹਿ ਚੁੱਕੇ ਹਨ ਚੋਣ ਲੜ ਰਹੇ ਹਨ ਜਦੋਂ ਕਿ ਕਾਂਗਰਸ ਪਾਰਟੀ ਵੱਲੋਂ ਵਿਜੇ ਕੁਮਾਰ ਸਾਥੀ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ | ਪੀਪਲਜ਼ ਪਾਰਟੀ ਆਫ ਪੰਜਾਬ ਅਤੇ ਸਾਂਝੇ ਮੋਰਚੇ ਵੱਲੋਂ ਡਾਕਟਰ ਰਵਿੰਦਰ ਸਿੰਘ ਧਾਲੀਵਾਲ ਇਸ ਵਾਰ ਚੋਣ ਮੈਦਾਨ ਵਿਚ ਹਨ | ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਵੱਲੋਂ ਬੀਰਇੰਦਰਪਾਲ ਸਿੰਘ ਸਨੀ ਚੋਣ ਲੜ ਰਹੇ ਹਨ |

Uploads by drrakeshpunj

Popular Posts

Search This Blog

Popular Posts

followers

style="border:0px;" alt="web tracker"/>