Tuesday, March 26, 2013

ਸੋਬਰਾਜਜੀਤ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਜਥੇਬੰਦੀਆਂ ਵਲੋਂ ਡੀ. ਸੀ. ਦਫ਼ਤਰ ਅੱਗੇ ਰੋਸ ਰੈਲੀ

ਬਰਨਾਲਾ, 25 ਮਾਰਚ -ਸੋਬਰਾਜਜੀਤ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਿਵਾਊ ਐਕਸ਼ਨ ਕਮੇਟੀ ਬਰਨਾਲਾ ਵੱਲੋਂ ਡੀ.ਸੀ. ਦਫ਼ਤਰ ਬਰਨਾਲਾ ਦੇ ਦਫ਼ਤਰ ਅੱਗੇ ਵਿਸ਼ਾਲ ਰੋਸ ਰੈਲੀ ਤੋਂ ਬਾਅਦ ਕਚਹਿਰੀ ਚੌਾਕ ਵਿਖੇ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ | ਜਿਸ 'ਚ ਜ਼ਿਲ੍ਹੇ ਦੀਆਂ ਸਮੱੁਚੀਆਂ ਜਨਤਕ ਜਮੂਹਰੀ ਜਥੇਬੰਦੀਆਂ ਨੇ ਸ਼ਮੂਲੀਅਤ ਕੀਤੀ ਤੇ ਕਚਹਿਰੀ ਚੌਾਕ ਵਿਖੇ ਇੱਕ ਚੱਕਾ ਜਾਮ ਕੀਤਾ ਗਿਆ | ਇਸ ਮੌਕੇ ਕਮੇਟੀ ਦੇ ਕਨਵੀਨਰ ਸਾਥੀ ਗੁਰਮੇਲ ਸਿੰਘ ਠੱੁਲੀਵਾਲ, ਬੀ.ਕੇ.ਯੂ. ਡਕੌਾਦਾ ਦੇ ਸੀਨੀਆਰ ਮੀਤ ਪ੍ਰਧਾਨ ਮਨਜੀਤ ਧਨੇਰ, ਜਮਹੂਰੀ ਅਧਿਕਾਰ ਸਭਾ ਸੂਬਾਈ ਨਰਭਿੰਦਰ ਸਿੰਘ ਆਦਿ ਨੇ ਕਿਹਾ ਕਿ ਸੜਕ ਹਾਦਸੇ ਦਾ ਸ਼ਿਕਾਰ ਹੋਇਆ ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਜ਼ਿਲ੍ਹਾ ਸਕੱਤਰ ਸਾਥੀ ਸੋਹਨ ਸਿੰਘ ਦਾ ਇਕਲੌਤਾ ਬੇਟਾ ਸੋਬਰਾਜਜੀਤ ਸਿੰਘ 6 ਫਰਵਰੀ ਨੂੰ ਜ਼ਿੰਦਗੀ ਤੇ ਮੌਤ ਨਾਲ ਦਮ ਤੋੜ ਗਿਆ ਸੀ | ਹਾਦਸੇ ਲਈ ਜਿੰਮੇਵਾਰ ਮਿਊਾਸੀਪਲ ਸੀਵਰੇਜ ਬੋਰਡ ਦੇ ਅਧਿਕਾਰੀਆਂ, ਡੀ.ਐਮ.ਸੀ. ਲੁਧਿਆਣਾ ਦੇ ਡਾਕਟਰਾਂ ਿਖ਼ਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਬਰਨਾਲਾ ਜ਼ਿਲ੍ਹੇ ਦੀਆਂ ਸਾਰੀਆਂ ਜਨਤਕ ਜਮਹੂਰੀ ਜਥੇਬੰਦੀਆਂ ਦੇ ਦਬਾਅ ਸਦਕਾ ਪੁਲਿਸ ਨੇ ਸੀਵਰੇਜ ਬੋਰਡ ਦੇ ਠੇਕੇਦਾਰ ਿਖ਼ਲਾਫ਼ ਵੱਖ-ਵੱਖ ਧਾਰਵਾਂ ਤਹਿਤ ਪਰਚਾ ਦਰਜ਼ ਕਰ ਲਿਆ ਹੈ | ਪਰ ਡੀ.ਐਮ.ਸੀ. ਦੇ ਡਾਕਟਰਾਂ ਵੱਲੋਂ ਇਲਾਜ ਵਿਚ ਅਣਗਹਿਲੀ ਵਰਤੇ ਜਾਣ ਵਾਲੇ ਡਾਕਟਰਾਂ ਦੇ ਿਖ਼ਲਾਫ਼ ਅੱਜ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ | ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ, ਡੀ.ਐਮ.ਸੀ. ਦੇ ਡਾਕਟਰਾਂ ਤੇ ਮੈਨੇਜਮੈਂਟ ਪੱਖੀ ਰਵੱਈਏ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਜ਼ੋਰਦਾਰ ਮੰਗ ਕੀਤੀ ਕਿ ਡੀ.ਐਮ.ਸੀ. ਲੁਧਿਆਣਾ ਦੇ ਇਲਾਜ ਵਿਚ ਅਣਗਹਿਲੀ ਵਰਤਣ ਵਾਲੇ ਡਾਕਟਾਂ ਦੇ ਿਖ਼ਲਾਫ਼ ਬਿਨਾਂ ਕਿਸੇ ਦੇਰੀ ਤੁਰੰਤ ਪਰਚਾ ਦਰਜ ਕੀਤਾ ਜਾਵੇ | ਇਸ ਧਰਨੇ ਨੂੰ ਮਾ: ਪ੍ਰੇਮ ਕੁਮਾਰ, ਗੁਰਪ੍ਰੀਤ ਸਿੰਘ ਰੂੜੇਕੇ, ਮਨਦੀਪ ਸਿੰਘ ਸੱਦੋਵਾਲ, ਸ਼ੇਰ ਸਿੰਘ ਫਰਵਾਹੀ, ਨਵਕਿਰਨ ਪੱਤੀ ਆਦਿ ਨੇ ਸੰਬੋਧਨ ਕੀਤਾ |

Uploads by drrakeshpunj

Popular Posts

Search This Blog

Popular Posts

followers

style="border:0px;" alt="web tracker"/>