
ਬਟਾਲਾ, 16 ਜੂਨ -ਬਟਾਲਾ ਤੋਂ ਕਾਂਗਰਸੀ ਵਿਧਾਇਕ ਸ਼੍ਰੀ ਅਸ਼ਵਨੀ ਸੇਖੜੀ ਨੂੰ ਅੱਜ ਆਲ ਇੰਡੀਆ ਕਾਂਗਰਸ ਵਰਕਿੰਗ ਕਮੇਟੀ ਦਾ ਸੈਕਟਰੀ ਨਿਯੁਕਤ ਕੀਤਾ ਹੈ | ਇਸ ਤੋਂ ਇਲਾਵਾ ਉਨ੍ਹਾਂ ਨੂੰ ਗੁਜਰਾਤ, ਗੋਆ, ਰਾਜਸਥਾਨ ਅਤੇ ਦਮਨ ਦੀਪ ਦਾ ਇੰਚਾਰਜ ਵੀ ਲਾਇਆ ਗਿਆ ਹੈ | ਇਸ ਤੋਂ ਪਹਿਲਾਂ ਵੀ ਸ੍ਰੀ ਸੇਖੜੀ ਨੂੰ ਹਾਈਕਮਾਂਡ ਵੱਲੋਂ ਉੱਤਰ ਪ੍ਰਦੇਸ਼, ਗੁਜਰਾਤ, ਰਾਜਸਥਾਨ ਦਾ ਆਬਜ਼ਰਵਰ ਬਣਾ ਕੇ ਭੇਜਿਆ ਗਿਆ ਸੀ ਜਿਨ੍ਹਾਂ ਦੀ ਵਧੀਆ ਕਾਰਗੁਜ਼ਾਰੀ ਨੂੰ ਵੇਖਦਿਆਂ ਹੁਣ ਉਨ੍ਹਾਂ ਨੂੰ ਦੁਬਾਰਾ ਕਾਂਗਰਸ ਵਰਕਿੰਗ ਕਮੇਟੀ ਦਾ ਸਕੱਤਰ ਬਣਾਇਆ ਗਿਆ | ਇਸ ਬਾਰੇ ਸ੍ਰੀ ਸੇਖੜੀ ਨੇ ਕਿਹਾ ਮੈਂ ਪਾਰਟੀ ਪ੍ਰਧਾਨ ਸ੍ਰੀਮਤੀ ਸੋਨੀਆਂ ਗਾਂਧੀ ਤੇ ਉਪ ਪ੍ਰਧਾਨ ਰਾਹੁਲ ਗਾਂਧੀ ਦਾ ਧੰਨਵਾਦੀ ਹਾਂ ਜਿਨ੍ਹਾਂ ਨੇ ਸਰਹੱਦੀ ਇਲਾਕੇ ਦੇ ਇਕ ਆਮ ਵਰਕਰ ਨੂੰ ਆਲ ਇੰਡੀਆ ਕਾਂਗਰਸ ਵਰਕਿੰਗ ਕਮੇਟੀ ਦਾ ਸਕੱਤਰ ਲਾਇਆ ਹੈ | ਸ੍ਰੀ ਸੇਖੜੀ ਇਸ ਤੋਂ ਪਹਿਲਾਂ ਪੀ.ਏ.ਸੀ. ਦੇ ਚੇਅਰਮੈਨ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਵੀ ਹਨ |
