ਚੰਡੀਗੜ੍ਹ, 7 ਜਨਵਰੀ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਅਤੇ ਡੇਰਾ ਬੱਸੀ ਹਲਕੇ ਤੋਂ ਪਾਰਟੀ ਉਮੀਦਵਾਰ ਐਨ. ਕੇ. ਸ਼ਰਮਾ ਅੱਜ ਅਚਾਨਕ ਮਰਹੂਮ ਕੈਪਟਨ ਕੰਵਲਜੀਤ ਸਿੰਘ ਦੇ ਘਰ ਪੁੱਜੇ ਅਤੇ ਨਾਰਾਜ਼ ਵਿਧਾਇਕ ਸ. ਜਸਜੀਤ ਸਿੰਘ ਬੰਨੀ ਅਤੇ ਪ੍ਰਵਾਰ ਨੂੰ ਮਨਾਉਣ ’ਚ ਸਫ਼ਲ ਹੋ ਗਏ। ਪਾਰਟੀ ਦਫ਼ਤਰ ਵਲੋਂ ਜਾਰੀ ਸੂਚਨਾ ਅਨੁਸਾਰ ਜਸਜੀਤ ਸਿੰਘ ਬੰਨੀ ਨੇ ਡੇਰਾ ਬੱਸੀ ਹਲਕੇ ਤੋਂ ਪਾਰਟੀ ਉਮੀਦਵਾਰ ਨਰਿੰਦਰ ਕੁਮਾਰ ਸ਼ਰਮਾ ਦੀ ਹਮਾਇਤ ਕਰਨ ਦਾ ਭਰੋਸਾ ਦਿਤਾ ਹੈ। ਪਾਰਟੀ ਵਲੋਂ ਜਾਰੀ ਸੂਚਨਾ ’ਚ ਦਾਅਵਾ ਕੀਤਾ ਗਿਆ ਹੈ ਕਿ ਸ. ਬੰਨੀ ਨੇ ਭਰੋਸਾ ਦਿਤਾ ਹੈ ਕਿ ਉਹ ਪਾਰਟੀ ਉਮੀਦਵਾਰ ਦੇ ਹੱਕ ’ਚ ਪ੍ਰਚਾਰ ਮੁਹਿੰਮ ’ਚ ਹਿੱਸਾ ਲੈਣਗੇ। ਸ. ਬੰਨੀ ਨੇ ਕਿਹਾ ਕਿ ਸ. ਪ੍ਰਕਾਸ਼ ਸਿੰਘ ਬਾਦਲ ਉਨ੍ਹਾਂ ਦੇ ਪਿਤਾ ਸਮਾਨ ਹਨ ਅਤੇ ਉਹ ਉੁਨ੍ਹਾਂ ਦਾ ਪੂਰਾ ਸਤਿਕਾਰ ਕਰਦੇ ਹਨ। ਪਾਰਟੀ ਨੇ ਜੋ ਵੀ ਫ਼ੈਸਲਾ ਲਿਆ ਹੈ, ਇਹ ਪਾਰਟੀ ਦੇ ਹਿਤਾਂ ਨੂੰ ਵੇਖਦਿਆਂ ਲਿਆ ਹੈ ਅਤੇ ਉਹ ਇਸ ਫ਼ੈਸਲੇ ਦਾ ਸਵਾਗਤ ਕਰਦੇ ਹਨ। ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪਾਰਟੀ ’ਚ ਸ. ਬੰਨੀ ਨੂੰ ਪੂਰਾ ਮਾਣ-ਸਨਮਾਨ ਮਿਲੇਗਾ ਅਤੇ ਸਰਕਾਰ ਬਣਨ ’ਤੇ ਸ. ਬੰਨੀ ਨੂੰ ਸਨਮਾਨਤ ਕੀਤਾ ਜਾਵੇਗਾ। ਉੁਨ੍ਹਾਂ ਸ. ਬੰਨੀ ਨੂੰ ਅਪੀਲ ਕੀਤੀ ਕਿ ਉਹ ਅਪਣੇ ਸਾਥੀਆਂ ਸਮੇਤ ਪਾਰਟੀ ਪ੍ਰਚਾਰ ਮੁਹਿੰਮ ’ਚ ਕੁਦਣ। ਇਸ ਮੌਕੇ ਐਨ. ਕੇ. ਸ਼ਰਮਾ ਨੇ ਕਿਹਾ ਕਿ ਉਹ ਕੈਪਟਨ ਕੰਵਲਜੀਤ ਸਿੰਘ ਦੇ ਸਮੁੱਚੇ ਪ੍ਰਵਾਰ ਦਾ ਸਤਿਕਾਰ ਕਰਦੇ ਹਨ ਅਤੇ ਹਮੇਸ਼ਾ ਕਰਦੇ ਰਹਿਣਗੇ। ਉਨ੍ਹਾਂ ਵੀ ਪ੍ਰਵਾਰ ਨੂੰ ਅਪੀਲ ਕੀਤੀ ਕਿ ਉਹ ਸਾਰੇ ਚੋਣ ਪ੍ਰਚਾਰ ਵਿਚ ਹਿੱਸਾ ਲੈਣ।
Pages
▼
Sunday, January 8, 2012
ਸੁਖਬੀਰ ਬਾਦਲ ਕੈਪਟਨ ਕੰਵਲਜੀਤ ਸਿੰਘ ਦੇ ਘਰ ਪੁੱਜੇ, ਬੰਨੀ ਨੂੰ ਮਨਾਉਣ ’ਚ ਸਫ਼ਲ