ਬਰਨਾਲਾ, 22 ਦਸੰਬਰ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਜ਼ਿਲਾ ਬਰਨਾਲਾ ਵਲੋਂ ਅਕਾਲੀ-ਭਾਜਪਾ ਉਮੀਦਵਾਰਾਂ ਨੂੰ ਜਿਤਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਤੇ ਜ਼ਿਲਾ ਬਰਨਾਲਾ ਦੀਆਂ ਤਿੰਨੇ ਸੀਟਾਂ ਭਾਰੀ ਬਹੁਮਤ ਨਾਲ ਜਿੱਤ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਕੱਤਰ ਜਨਰਲ ਸੁਖਦੇਵ ਸਿੰਘ ਢੀਂਡਸਾ ਦੀ ਝੋਲੀ ਵਿਚ ਪਾਈਆਂ ਜਾਣਗੀਆਂ। ਇਸ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਯੂਥ ਅਕਾਲੀ ਦਲ ਜ਼ਿਲਾ ਬਰਨਾਲਾ ਦਿਹਾਤੀ ਦੇ ਪ੍ਰਧਾਨ ਰਮਿੰਦਰ ਸਿੰਘ ਰੰਮੀ ਢਿੱਲੋਂ ਨੇ ਕੀਤਾ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਵਲੋਂ ਪੰਜਾਬ ਵਿਚ ਸਰਵਪੱਖੀ ਵਿਕਾਸ ਦੀ ਝੜੀ ਲਾ ਕੇ ਰਿਕਾਰਡਤੋੜ ਵਿਕਾਸ ਕੀਤੇ ਗਏ ਹਨ ਅਤੇ ਪੰਜਾਬ ਵਾਸੀਆਂ ਦੀ ਹਰ ਸਮੱਸਿਆ ਪਹਿਲ ਦੇ ਆਧਾਰ 'ਤੇ ਹੱਲ ਕੀਤੀ ਗਈ ਹੈ। ਉਨ੍ਹਾਂ ਅਨੁਸਾਰ ਵਿਧਾਨ ਸਭਾ ਚੋਣਾਂ ਵਿਚ ਕਾਂਗਰਸੀਆਂ ਦੀਆਂ ਜ਼ਮਾਨਤਾਂ ਜ਼ਬਤ ਹੋਣਗੀਆਂ ਅਤੇ ਪੰਜਾਬ ਵਿਚ ਮੁੜ ਅਕਾਲੀ-ਭਾਜਪਾ ਸਰਕਾਰ ਹੋਂਦ ਵਿਚ ਆਵੇਗੀ।
ਇਸ ਮੌਕੇ ਸਾਬਕਾ ਐੱਮ. ਸੀ. ਗੁਲਜ਼ਾਰ ਸਿੰਘ ਵੀ ਹਾਜ਼ਰ ਸਨ।
ਇਸ ਮੌਕੇ ਸਾਬਕਾ ਐੱਮ. ਸੀ. ਗੁਲਜ਼ਾਰ ਸਿੰਘ ਵੀ ਹਾਜ਼ਰ ਸਨ।