ਚੰਡੀਗੜ੍ਹ, 7 ਜਨਵਰੀ- ਸ਼੍ਰੋਮਣੀ ਅਕਾਲੀ ਦਲ ਬਾਦਲ ਲਈ ਅੱਜ ਦਾ ਦਿਨ ਬਹੁਤ ਖਾਸ ਹੈ ਕਿਉਂਕਿ  ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਛੋਟੇ ਭਰਾ ਰਾਜਾ ਮਾਲਵਿੰਦਰ ਸਿੰਘ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋ ਗਏ ਹਨ। ਮਾਲਵਿੰਦਰ ਦੇ ਅਕਾਲੀ ਦਲ 'ਚ ਸ਼ਾਮਲ ਹੋਣ ਨਾਲ ਅਕਾਲੀ ਦਲ ਦੀ ਤਾਕਤ 'ਚ ਵਾਧਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਕਾਂਗਰਸ ਨੇ ਬੀਤੇ ਦਿਨੀਂ  ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਪਰ ਇਸ ਸੂਚੀ 'ਚ ਕੈਪਟਨ ਅਮਰਿੰਦਰ ਸਿੰਘ ਦੇ ਛੋਟੇ ਭਰਾ ਰਾਜਾ ਮਾਲਵਿੰਦਰ ਸਿੰਘ ਨੂੰ  ਟਿਕਟ ਨਹੀਂ ਦਿੱਤੀ ਗਈ।  ਮਲਵਿੰਦਰ ਸਿੰਘ ਜੋ ਕਿ ਪਿਛਲੇ 35 ਸਾਲਾਂ ਤੋਂ ਵਿਧਾਨ ਸਭਾ ਹਲਕਾ ਸਮਾਣਾ ਤੇ ਸ਼ੁਤਰਾਣਾ ਵਿਚ ਕੰਮ ਕਰਦਾ ਆ ਰਿਹਾ ਹੈ ਨੂੰ ਇਸ ਵਾਰ ਟਿਕਟ ਨਾ ਦੇ ਉਨ੍ਹਾਂ ਦੇ ਭਤੀਜੇ ਯੁਵਰਾਜ ਰਣਇੰਦਰ ਨੂੰ ਟਿਕਟ ਦੇ ਦਿੱਤੀ ਗਈ।  ਜਿਸ ਤੋਂ ਨਾਰਾਜ਼ ਮਾਲਵਿੰਦਰ ਨੇ ਕਾਂਗਰਸ ਨੂੰ ਅਲਵਿਦਾ ਕਹਿ ਦਿੱਤਾ ਸੀ।