ਨਵੀਂ ਦਿੱਲੀ— ਅੱਜ ਨਵੀਂ ਦਿੱਲੀ ਅਤੇ ਉਸਦੇ ਆਲੇ-ਦੁਆਲੇ ਦੇ ਇਲਾਕਿਆਂ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰੈਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 4.9 ਮਾਪੀ ਗਈ। ਦਿੱਲੀ ਨਾਲ ਲੱਗਦੇ ਫਰੀਦਾਬਾਦ, ਗਾਜੀਆਬਾਦ ਅਤੇ ਗੁੜਗਾਓਂ 'ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਤੋਂ ਇਲਾਵਾ ਪੰਜਾਬ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ 'ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਹ ਭੂਚਾਲ ਦੁਪਹਿਰ ਲਗਭਗ 1.12 ਵਜੇ ਆਇਆ ਸੀ। ਟੀ. ਵੀ. ਰਿਪੋਰਟਾਂ ਅਨੁਸਾਰ ਭੂਚਾਲ ਦਾ ਕੇਂਦਰ ਬਹਾਦੁਰਗੜ੍ਹ ਤੋਂ ਦਿੱਲੀ-ਹਰਿਆਣਾ ਬਾਰਡਰ 'ਤੇ ਸੀ। ਇਹ ਝਟਕੇ 15-20 ਸੈਕੰਡ ਤੱਕ ਮਹਿਸੂਸ ਕੀਤੇ ਗਏ। ਹਾਲਾਂਕਿ ਕਿਸੇ ਵੀ ਤਰ੍ਹਾਂ ਦੇ ਜਾਨੀ ਤੇ ਮਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਮਿਲੀ ਹੈ।