ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਵਲੋਂ ਸੱਤਾ ਦੀ ਦੂਜੀ ਪਾਰੀ ਸੰਭਾਲਣ ਸਮੇਂ ਉਨ੍ਹਾਂ ਦੀ ਵਜ਼ਾਰਤ 'ਚ ਪੁਰਾਣਿਆਂ ਦੇ ਨਾਲ ਕੁਝ ਨਵੇਂ ਚਿਹਰੇ ਵੀ ਸ਼ਾਮਲ ਹੋਣਗੇ। ਜਿਨ੍ਹਾਂ ਮੰਤਰੀਆਂ ਨੂੰ ਮੁੜ ਕਲਗੀ ਲੱਗ ਸਕਦੀ ਹੈ, ਉਨ੍ਹਾਂ 'ਚ ਡਿਪਟੀ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ, ਪਰਮਿੰਦਰ ਸਿੰਘ ਢੀਂਡਸਾ, ਆਦੇਸ਼ ਪ੍ਰਤਾਪ ਸਿੰਘ ਕੈਰੋਂ, ਜਨਮੇਜਾ ਸਿੰਘ ਸੇਖੋਂ, ਅਜੀਤ ਸਿੰਘ ਕੋਹਾੜ, ਗੁਲਜ਼ਾਰ ਸਿੰਘ ਰਣੀਕੇ ਆਦਿ ਸ਼ਾਮਲ ਹੋ ਸਕਦੇ ਹਨ। ਵਜ਼ਾਰਤ 'ਚ ਨਵੇਂ ਚਿਹਰਿਆਂ 'ਚ ਬਿਕਰਮ ਸਿੰਘ ਮਜੀਠੀਆ, ਸਿਕੰਦਰ ਸਿੰਘ ਮਲੂਕਾ, ਸੁਰਜੀਤ ਸਿੰਘ ਰੱਖੜਾ, ਇੰਦਰਬੀਰ ਸਿੰਘ ਬੁਲਾਰੀਆ, ਪ੍ਰਗਟ ਸਿੰਘ, ਗੁਰਬਚਨ ਸਿੰਘ ਬੱਬੇਹਾਲੀ, ਬੀਬੀ ਜਗੀਰ ਕੌਰ, ਜਥੇਦਾਰ ਤੋਤਾ ਸਿੰਘ, ਚੌਧਰੀ ਨੰਦ ਲਾਲ,N K sharma ,sant balbir singh ghunas ਮਨਤਾਰ ਸਿੰਘ ਬਰਾੜ ਅਤੇ ਦੀਪ ਮਲਹੋਤਰਾ, ਡਾ. ਦਲਜੀਤ ਸਿੰਘ ਚੀਮਾ ਅਤੇ ਸਰਵਣ ਸਿੰਘ ਫਿਲੌਰ ਆਦਿ ਹੋ ਸਕਦੇ ਹਨ। ਡਾਕਟਰ ਦਲਜੀਤ ਸਿੰਘ ਚੀਮਾ ਨੂੰ ਮੰਤਰੀ ਦੀ ਕਲਗੀ ਲਾਉਣ ਲਈ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਹਰਚਰਨ ਸਿੰਘ ਬੈਂਸ ਵੀ ਲਾਬਿੰਗ ਕਰ ਰਹੇ ਹਨ।