Saturday, May 12, 2012

ਕੈਨੇਡਾ ਦੇ ਕੌਂਸਲ ਜਨਰਲ ਸਲੈਸਰ ਵਲੋਂ ਮਜੀਠੀਆ ਨਾਲ ਮੁਲਾਕਾਤ ਪੰਜਾਬ ਸਰਕਾਰ ਕੈਨੇਡਾ ਨਾਲ ਬੇਹਤਰ ਦੁਵੱਲੇ ਸਬੰਧਾਂ ਦੀ ਇਛੁੱਕ : ਮਜੀਠੀਆ

ਚੰਡੀਗੜ੍ਹ, 11 ਮਈ : ਪੰਜਾਬ ਦੇ ਮਾਲ ਅਤੇ ਐਨ.ਆਰ.ਆਈ. ਮਾਮਲਿਆਂ ਦੇ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਪਰਵਾਸੀ ਭਾਰਤੀਆਂ ਦੇ ਮਸਲਿਆਂ ਅਤੇ ਝਗੜਿਆਂ ਦੇ ਨਿਪਟਾਰੇ ਲਈ ਕੈਨੇਡਾ ਨਾਲ ਵਧੀਆ ਤਾਲਮੇਲ ਬਣਾਉਣ ਦਾ ਸੱਦਾ ਦਿੱਤਾ ਹੈ।
ਅੱਜ ਇੱਥੇ ਕੈਨੇਡੀਅਨ ਹਾਈ ਕਮਿਸ਼ਨ ਦੇ ਕੌਂਸਲੇਟ ਜਨਰਲ ਸ੍ਰੀ ਸਕੌਟਸ ਸਲੈਸਰ ਨਾਲ ਚੰਡੀਗੜ� ਸਥਿਤ ਆਪਣੇ ਗ੍ਰਹਿ ਵਿਖੇ ਮੀਟਿੰਗ ਦੌਰਾਨ ਉਨ੍ਹਾਂ ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੈਨੇਡਾ ਸਰਕਾਰ ਤੋਂ ਸਹਿਯੋਗ ਦੀ ਮੰਗ ਕੀਤੀ।
ਸ. ਮਜੀਠੀਆ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਕੈਨੇਡਾ ਸਰਕਾਰ ਵਿਚਕਾਰ ਲਗਾਤਾਰ ਅਤੇ ਵਧੀਆ ਤਾਲਮੇਲ ਦੇ ਚਲਦਿਆਂ ਜਿਥੇ ਪੰਜਾਬੀ ਨੌਜਵਾਨਾਂ ਲਈ ਨਵੀਆਂ ਨੌਕਰੀਆਂ ਦੇ ਨਵੇਂ ਮੌਕੇ ਪੈਦਾ ਹੋਣਗੇ, ਉਥੇ ਦੋਵਾਂ ਦੇਸ਼ਾਂ ਵਿਚਕਾਰ ਖੇਤੀਬਾੜੀ, ਵਪਾਰ, ਉਦਯੋਗ, ਹੁਨਰ ਅਤੇ ਹੁਨਰ ਸਿਖਲਾਈ ਖੇਤਰਾਂ ਵਿੱਚ ਰਿਸ਼ਤੇ ਮਜ਼ਬੂਤ ਕਰਨ ਵਿੱਚ ਇਹ ਕਦਮ ਸਹਾਈ ਹੋਣਗੇ। ਉਨ੍ਹਾਂ ਦੋਵਾਂ ਦੇਸ਼ਾਂ ਦੇ ਨੌਜਵਾਨ ਉਦਮੀਆਂ ਵਿਚਕਾਰ ਦੁਵੱਲੇ ਸਾਂਝੇ ਉਦਮਾਂ ਨੂੰ ਹੁਲਾਰਾ ਦੇਣ ਦੀ ਲੋੜ 'ਤੇ ਵੀ ਜ਼ੋਰ ਦਿੱਤਾ।
ਖੇਤੀਬਾੜੀ ਦੇ ਤਕਨੀਕੀ ਵਿਕਾਸ ਦੀ ਗੱਲ ਕਰਦਿਆਂ ਸ੍ਰੀ ਮਜੀਠੀਆ ਨੇ ਕਿਹਾ ਕਿ ਖੇਤੀਬਾੜੀ ਵਿਕਾਸ ਸਬੰਧੀ ਪੰਜਾਬ ਅਤੇ ਕੈਨੇਡਾ ਦੀ ਅਲਬਰਟਾ ਰਾਜ ਵਿਚਕਾਰ ਜਲਦੀ ਹੀ ਖੇਤੀਬਾੜੀ ਸਹਿਯੋਗ ਸਮਝੌਤਾ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਕੈਨੇਡਾ ਅਤੇ ਭਾਰਤ ਦੇ ਆਪਸੀ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਕਰਨ ਵਿੱਚ ਪੰਜਾਬ ਇਕ ਅਹਿਮ ਰੋਲ ਅਦਾ ਕਰ ਸਕਦਾ ਹੈ। ਸ. ਮਜੀਠੀਆ ਨੇ ਕਿਹਾ ਕਿ ਕੈਨੇਡਾ ਜੋ ਹੁਨਰਮੰਦ ਕਾਮਿਆਂ ਦੀ ਘਾਟ ਮਹਿਸੂਸ ਕਰ ਰਿਹਾ ਹੈ, ਪੰਜਾਬ ਦੇ ਹੁਨਰਮੰਦ ਨੌਜਵਾਨ ਕੈਨੇਡਾ ਦੀ ਇਸ ਕਮੀ ਨੂੰ ਵਧੀਆ ਢੰਗ ਨਾਲ ਪੂਰਾ ਕਰ ਸਕਦੇ ਹਨ। ਉਨ੍ਹਾਂ ਜ਼ੋਰ ਦਿੱਤਾ ਕਿ ਕਾਮਿਆਂ ਨੂੰ ਸਿਖਲਾਈ ਦੇਣ ਲਈ ਕੈਨੇਡਾ ਨੂੰ ਚਾਹੀਦਾ ਹੈ ਕਿ ਉਹ ਪੰਜਾਬ ਸਰਕਾਰ ਨਾਲ 'ਟਵਿਨ ਸਿਟੀ' ਦੇ ਵਿਚਾਰ ਬਾਰੇ ਪੰਜਾਬ ਸਰਕਾਰ ਨਾਲ ਤਾਲਮੇਲ ਕਰੇ।
ਕੈਨੇਡਾ ਦੇ ਵਿਕਾਸ ਵਿੱਚ ਪੰਜਾਬੀਆਂ ਦੇ ਮਹੱਤਵਪੂਰਨ ਯੋਗਦਾਨ ਨੂੰ ਅਹਿਮ ਦੱਸਦਿਆਂ ਸ੍ਰੀ ਸਲੈਸਰ ਨੇ ਪੰਜਾਬ ਸਰਕਾਰ ਦੇ ਵੱਖ ਵੱਖ ਮਹਿਕਮਿਆਂ ਖੇਤੀਬਾੜੀ, ਸਿੱਖਿਆ, ਉਦਯੋਗ ਦੇ ਅਧਿਕਾਰੀਆਂ ਨੂੰ ਕੈਨੇਡਾ ਆਉਣ ਦਾ ਸੱਦਾ ਦਿੰਦਿਆਂ ਕੈਨੇਡਾ ਵਿੱਚ ਪੰਜਾਬੀ ਨੌਜਵਾਨਾਂ ਲਈ ਇਨ੍ਹਾਂ ਖੇਤਰਾਂ ਵਿੱਚ ਨੌਕਰੀਆਂ ਦੇ ਮੌਕਿਆਂ ਦੀ ਨਿਸ਼ਾਨਦੇਹੀ ਕਰਨ ਦਾ ਸੱਦਾ ਦਿੱਤਾ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਕੈਨੇਡਾ ਵਿੱਚ ਆ ਕੇ ਉਥੋਂ ਦੀਆਂ ਖੇਤੀਬਾੜੀ ਦੀਆਂ ਅਤਿ ਆਧੁਨਿਕ ਤਕਨੀਕਾਂ ਦਾ ਲਾਭ ਉਠਾ ਸਕਦੇ ਹਨ ਅਤੇ ਉਨ੍ਹਾਂ ਤਕਨੀਕਾਂ ਦੀ ਸਿਖਲਾਈ ਹਾਸਲ ਕਰਕੇ ਪੰਜਾਬ ਵਿੱਚ ਖੇਤੀਬਾੜੀ ਨੂੰ ਵਿਗਿਆਨਕ ਅਤੇ ਵਾਤਾਵਰਣ ਪੱਖੀ ਬਣਾ ਕੇ ਵਧੀਆ ਮੁਨਾਫਾ ਕਮਾ ਸਕਦੇ ਹਨ। ਇਸ ਮੌਕੇ ਉਨ੍ਹਾਂ ਮਿਹਨਤਕਸ਼ ਪੰਜਾਬੀ ਨੌਜਵਾਨਾਂ ਦੀ ਸਰਾਹਨਾ ਕਰਦਿਆਂ ਕਿਹਾ ਕਿ ਇਨ੍ਹਾਂ ਨੇ ਕੈਨੇਡਾ ਦੇ ਵਿਕਾਸ ਵਿੱਚ ਅਹਿਮ ਯੋਗਦਾਨ ਪਾਇਆ ਹੈ।
ਇਸ ਮੌਕੇ ਸ੍ਰੀ ਮਜੀਠੀਆ ਨੇ ਕੈਨੇਡਾ ਸਰਕਾਰ ਨੂੰ ਪੰਜਾਬ ਵਿੱਚ ਸਾਂਝੇ ਸੂਚਨਾ ਕੇਂਦਰ ਖੋਲ�ਣ ਦੀ ਅਪੀਲ ਕੀਤੀ ਤਾਂ ਜੋ ਪੰਜਾਬੀ ਨੌਜਵਾਨ ਇਨ੍ਹਾਂ ਦਾ ਵੱਧ ਤੋਂ ਵੱਧ ਲਾਹਾ ਲੈ ਸਕਣ।

Uploads by drrakeshpunj

Popular Posts

Search This Blog

Popular Posts

followers

style="border:0px;" alt="web tracker"/>