Wednesday, June 6, 2012

ਰਣਦੀਪ ਆਹਲੂਵਾਲੀਆ ਨੂੰ ਸਦਮਾ, ਪਿਤਾ ਦਾ ਦੇਹਾਂਤ


ਰਣਦੀਪ ਆਹਲੂਵਾਲੀਆ ਨੂੰ ਸਦਮਾ, ਪਿਤਾ ਦਾ ਦੇਹਾਂਤਆਹਲੂਵਾਲੀਆ ਨਾਲ ਲੋਕ ਸੰਪਰਕ ਆਫੀਸਰਜ਼ ਐਸੋਸੀਏਸ਼ਨ ਵਲੋਂ ਦੁੱਖ ਦਾ ਪ੍ਰਗਟਾਵਾ 

 (News posted on: 05 Jun, 2012)
  
ਚੰਡੀਗੜ੍ਹ, 5 ਜੂਨ (punj ) : ਪੰਜਾਬ ਦੇ ਉਪ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਨਾਲ ਬਤੌਰ ਲੋਕ ਸੰਪਰਕ ਆਫੀਸਰ ਵਜੋਂ ਤਾਇਨਾਤ ਸ. ਰਣਦੀਪ ਸਿੰਘ ਆਹਲੂਵਾਲੀਆ ਨੂੰ ਉਸ ਵੇਲੇ ਵੱਡਾ ਸਦਮਾ ਪੁੱਜਾ ਜਦੋਂ ਉਨਾਂ ਦੇ ਪਿਤਾ ਸ: ਜਗਜੀਤ ਸਿੰਘ ਆਹਲੂਵਾਲੀਆ ਸਾਬਕਾ ਸਕੱਤਰ ਮਾਰਕੀਟ ਕਮੇਟੀ ਮਾਨਸਾ ਅੱਜ ਸਵੇਰੇ ਬਠਿੰਡਾ ਵਿਖੇ ਲੰਮੀ ਬਿਮਾਰੀ ਪਿੱਛੋਂ ਅਕਾਲ ਚਲਾਣਾ ਕਰ ਗਏ। ਉਹ ਕਰੀਬ 82 ਸਾਲਾਂ ਦੇ ਸਨ ਅਤੇ ਆਪਣੇ ਪਿੱਛੇ ਤਿੰਨ ਪੁੱਤਰ ਅਤੇ ਦੋ ਧੀਆਂ ਛੱਡ ਗਏ ਹਨ। ਇਸੇ ਦੁੱਖਦਾਈ ਸੂਚਨਾ ਉਪਰੰਤ ਪੰਜਾਬ ਲੋਕ ਸੰਪਰਕ ਆਫੀਸਰਜ਼ ਐਸੋਸੀਏਸ਼ਨ ਦੇ ਸਮੁੱਚੇ ਅਹੁਦੇਦਾਰਾਂ ਅਤੇ ਮੈਂਬਰਾਂ ਵੱਲੋਂ ਸਰਦਾਰ ਜਗਜੀਤ ਸਿੰਘ ਆਹਲੂਵਾਲੀਆ ਦੇ ਦੇਹਾਂਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸੋਸੀਏਸ਼ਨ ਦੇ ਪ੍ਰਧਾਨ ਸ. ਹਰਜੀਤ ਸਿੰਘ ਗਰੇਵਾਲ ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਸ. ਆਹਲੂਵਾਲੀਆ ਨੂੰ ਸ਼ਦਿੰਦੇ ਹੋਏ ਐਸੋਸੀਏਸ਼ਨ ਦੇ ਸਮੂਹ ਮੈਂਬਰਾਂ ਨੇ 2 ਮਿੰਟ ਦਾ ਮੌਨ ਰੱਖਿਆ ਅਤੇ ਦੁਖੀ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਪ੍ਰਮਾਤਮਾਂ ਦੇ ਚਰਨਾਂ ਵਿੱਚ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ।

Uploads by drrakeshpunj

Popular Posts

Search This Blog

Popular Posts

followers

style="border:0px;" alt="web tracker"/>