| ਚੰਡੀਗੜ੍ਹ, 5 ਜੂਨ (punj ) : ਪੰਜਾਬ ਦੇ ਉਪ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਨਾਲ ਬਤੌਰ ਲੋਕ ਸੰਪਰਕ ਆਫੀਸਰ ਵਜੋਂ ਤਾਇਨਾਤ ਸ. ਰਣਦੀਪ ਸਿੰਘ ਆਹਲੂਵਾਲੀਆ ਨੂੰ ਉਸ ਵੇਲੇ ਵੱਡਾ ਸਦਮਾ ਪੁੱਜਾ ਜਦੋਂ ਉਨਾਂ ਦੇ ਪਿਤਾ ਸ: ਜਗਜੀਤ ਸਿੰਘ ਆਹਲੂਵਾਲੀਆ ਸਾਬਕਾ ਸਕੱਤਰ ਮਾਰਕੀਟ ਕਮੇਟੀ ਮਾਨਸਾ ਅੱਜ ਸਵੇਰੇ ਬਠਿੰਡਾ ਵਿਖੇ ਲੰਮੀ ਬਿਮਾਰੀ ਪਿੱਛੋਂ ਅਕਾਲ ਚਲਾਣਾ ਕਰ ਗਏ। ਉਹ ਕਰੀਬ 82 ਸਾਲਾਂ ਦੇ ਸਨ ਅਤੇ ਆਪਣੇ ਪਿੱਛੇ ਤਿੰਨ ਪੁੱਤਰ ਅਤੇ ਦੋ ਧੀਆਂ ਛੱਡ ਗਏ ਹਨ। ਇਸੇ ਦੁੱਖਦਾਈ ਸੂਚਨਾ ਉਪਰੰਤ ਪੰਜਾਬ ਲੋਕ ਸੰਪਰਕ ਆਫੀਸਰਜ਼ ਐਸੋਸੀਏਸ਼ਨ ਦੇ ਸਮੁੱਚੇ ਅਹੁਦੇਦਾਰਾਂ ਅਤੇ ਮੈਂਬਰਾਂ ਵੱਲੋਂ ਸਰਦਾਰ ਜਗਜੀਤ ਸਿੰਘ ਆਹਲੂਵਾਲੀਆ ਦੇ ਦੇਹਾਂਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸੋਸੀਏਸ਼ਨ ਦੇ ਪ੍ਰਧਾਨ ਸ. ਹਰਜੀਤ ਸਿੰਘ ਗਰੇਵਾਲ ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਸ. ਆਹਲੂਵਾਲੀਆ ਨੂੰ ਸ਼ਦਿੰਦੇ ਹੋਏ ਐਸੋਸੀਏਸ਼ਨ ਦੇ ਸਮੂਹ ਮੈਂਬਰਾਂ ਨੇ 2 ਮਿੰਟ ਦਾ ਮੌਨ ਰੱਖਿਆ ਅਤੇ ਦੁਖੀ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਪ੍ਰਮਾਤਮਾਂ ਦੇ ਚਰਨਾਂ ਵਿੱਚ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ। |
|