Tuesday, February 26, 2013

ਕਿਸਾਨਾਂ ਤੇ ਆੜ੍ਹਤੀਆਂ ਦਾ ਨਹੁੰ ਮਾਸ ਦਾ ਰਿਸ਼ਤਾ-ਢੀਂਡਸਾ


ਸੁਨਾਮ ਊਧਮ ਸਿੰਘ ਵਾਲਾ, 25 ਫਰਵਰੀ ( pp)- ਸਥਾਨਕ ਅਨਾਜ ਮੰਡੀ ਵਿਖੇ ਆੜ੍ਹਤੀ ਐਸੋਸੀਏਸ਼ਨ ਸੁਨਾਮ ਵੱਲੋਂ ਅੱਜ ਆੜ੍ਹਤੀਆ ਤੇ ਕਿਸਾਨਾਂ ਦੇ ਰਿਸ਼ਤੇ ਨੂੰ ਹੋਰ ਵੀ ਮਜ਼ਬੂਤ ਕਰਨ ਲਈ ਇਕ ਵਿਸ਼ੇਸ਼ ਸਮਾਗਮ ਦਾ ਅਯੋਜਨ ਕੀਤਾ ਗਿਆ | ਜਿਸ ਵਿਚ ਪੰਜਾਬ ਦੇ ਖ਼ਜ਼ਾਨਾ ਮੰਤਰੀ ਸ. ਪਰਮਿੰਦਰ ਸਿੰਘ ਢੀਂਡਸਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਜਦਕਿ ਵਿਸ਼ੇਸ਼ ਮਹਿਮਾਨਾਂ ਦੀ ਤਰਫੋਂ ਪੰਜਾਬ ਮੰਡੀ ਕਰਨ ਬੋਰਡ ਦੇ ਚੇਅਰਮੈਨ ਸ. ਅਜਮੇਰ ਸਿੰਘ ਲੱਖੋਵਾਲ ਤੇ ਮੰਡੀ ਕਰਨ ਬੋਰਡ ਦੇ ਵਾਇਸ ਚੇਅਰਮੈਨ ਸ. ਰਵਿੰਦਰ ਸਿੰਘ ਚੀਮਾ ਸ਼ਾਮਲ ਹੋਏ | ਇਸ ਮੌਕੇ ਸ. ਢੀਂਡਸਾ ਨੇ ਖਡਿਆਲ ਤੋਂ ਜਵੰਧਾ ਰੋਡ ਤੱਕ ਬਣਨ ਵਾਲੀ ਸੜਕ ਤੇ ਟਿੱਬੀ ਸੜਕ ਦਾ ਨੀਂਹ ਪੱਥਰ ਰੱਖਣ ਉਪਰੰਤ ਇਸ ਸਮਾਗਮ ਸੰਬੋਧਨ ਕਰਦਿਆਂ ਕਿਹਾ ਕਿ ਆੜ੍ਹਤੀਆ ਤੇ ਕਿਸਾਨਾਂ ਦਾ ਇਕ ਨਹੂੰ ਮਾਸ ਦਾ ਰਿਸ਼ਤਾ ਹੈ ਤੇ ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਵੱਲੋਂ ਕਿਸਾਨਾਂ 'ਚੋਂ ਸ. ਅਜਮੇਰ ਸਿੰਘ ਲੱਖੋਵਾਲ ਨੂੰ ਮੰਡੀ ਕਰਨ ਬੋਰਡ ਦਾ ਚੇਅਰਮੈਨ ਤੇ ਆੜ੍ਹਤੀਆ 'ਚੋਂ ਸ. ਰਵਿੰਦਰ ਸਿੰਘ ਚੀਮਾ ਨੂੰ ਮੰਡੀ ਕਰਨ ਬੋਰਡ ਦਾ ਵਾਇਸ ਚੇਅਰਮੈਨ ਨਿਯੁਕਤ ਕਰਕੇ ਆੜ੍ਹਤੀਆ ਅਤੇ ਕਿਸਾਨਾਂ ਦੇ ਰਿਸ਼ਤੇ ਨੂੰ ਹੋਰ ਮਜ਼ਬੂਤ ਕੀਤਾ ਹੈ | ਸ. ਢੀਂਡਸਾ ਨੇ ਕਿਹਾ ਕਿ ਕੇਂਦਰ ਦੀ ਕਾਂਗਰਸ ਹਮੇਸ਼ਾ ਪੰਜਾਬ ਨਾਲ ਧੱਕਾ ਕਰਦੀ ਆ ਰਹੀ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕੀਤੇ ਆੜ੍ਹਤੀਆ ਦੀ ਕਮਿਸ਼ਨ ਨੂੰ ਪੱਕੀ ਕਰਨ ਦੀ ਕੋਸ਼ਿਸ਼ ਕਰ ਰਹੀ ਹੈ | ਉਥੇ ਕਿਸਾਨਾਂ ਦੀ ਵਰਤੋਂ 'ਚ ਆਉਂਦੀਆਂ ਚੀਜ਼ਾ ਡੀਜ਼ਲ ਆਦਿ 'ਚ ਬੇਸੁਮਾਰ ਵਾਧਾ ਕਰ ਕੇ ਕਿਸਾਨਾਂ ਨਾਲ ਕੋਝਾ ਮਜ਼ਾਕ ਕਰ ਰਹੀ ਹੈ | ਜਿਸ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ | ਉਨ੍ਹਾਂ ਕਿਹਾ ਕਿ ਆਲੇ ਦੁਆਲੇ ਦੀਆਂ ਿਲੰਕ ਸੜਕਾਂ ਪਹਿਲਾਂ ਹੀ ਬਣ ਚੁਕੀਆਂ ਹਨ ਜੋ ਰਹਿੰਦੀਆਂ ਰਿਪੇਅਰ ਸੜਕਾਂ ਹਨ ਉਨ੍ਹਾ ਨੂੰ ਵੀ ਜਲਦ ਪੂਰਾ ਕਰ ਲਿਆ ਜਾਵੇਗਾ | ਇਸ ਮੌਕੇ ਮੰਡੀ ਕਰਨ ਬੋਰਡ ਦੇ ਚੇਅਰਮੈਨ ਸ. ਅਜਮੇਰ ਸਿੰਘ ਲੱਖੋਵਾਲ ਨੇ ਵੀ ਕਿਹਾ ਕਿ ਮੰਡੀਆਂ ਵਿਚ ਫੜ ਪਹਿਲਾਂ ਤੋਂ ਹੀ ਬਣਾਏ ਜਾ ਰਹੇ ਹਨ ਜੋ ਫੜ ਰਹਿੰਦੇ ਹਨ ਉਨ੍ਹਾਂ ਨੂੰ ਬਜਟ ਵਿਚ ਰੱਖ ਕੇ ਜਲਦੀ ਹੀ ਬਣਾਇਆ ਜਾਵੇਗਾ | ਇਸ ਮੌਕੇ ਬਾਬੂ ਰਾਮ ਧਾਰੀ ਕਾਂਸਲ, ਇੰਦਰਮੋਹਨ ਸਿੰਘ ਲਖਮੀਰ ਵਾਲਾ, ਤਰਸੇਮ ਸਿੰਘ ਕੁਲਾਰ, ਸ਼ੰਕਰ ਬਾਂਸਲ, ਮਾਸਟਰ ਰਚਨਾ ਰਾਮ, ਹਰਬੰਸ ਸਿੰਘ ਧਾਲੀਵਾਲ, ਸਤਵੰਤ ਸਿੰਘ ਧਾਲੀਵਾਲ, ਅਮਰੀਕ ਸਿੰਘ ਧਾਲੀਵਾਲ, ਦਲਜੀਤ ਸਿੰਘ ਬਿੱਟੂ, ਗੁਰਚਰਨ ਸਿੰਘ ਧਾਲੀਵਾਲ, ਜਸਵਿੰਦਰ ਸਿੰਘ ਲਾਲੀ, ਸਤਵੀਰ ਸਿੰਘ ਸਿੱਧੂ, ਰਾਜੇਸ਼ ਅਗਰਵਾਲ ਸੂਬਾ ਪ੍ਰਧਾਨ ਸਮੇਤ ਵੱਡੀ ਗਿਣਤੀ ਵਿਚ ਆੜ੍ਹਤੀ ਅਤੇ ਕਿਸਾਨ ਹਾਜ਼ਰ ਸਨ |

Uploads by drrakeshpunj

Popular Posts

Search This Blog

Popular Posts

followers

style="border:0px;" alt="web tracker"/>