Tuesday, February 26, 2013

ਰਾਜੋਆਣਾ ਦੇ ਮਾਮਲੇ ਤੇ ਅਕਾਲੀ ਦਲ ਦੀ ਚੁੱਪੀ


 
ਚੰਡੀਗੜ੍ਹ 25 ਫਰਵਰੀ  - ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ 'ਚ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੇ ਮਾਮਲੇ 'ਚ ਅਕਾਲੀ ਦਲ ਨੇ ਚੁੱਪ ਵੱਟ ਲਈ ਹੈ। ਹਾਲਾਂਕਿ ਰਾਜੋਆਣਾ ਨੇ ਖੁੱਦ ਨੂੰ ਫਾਂਸੀ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਇਸ ਬਾਰੇ ਜਦ ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਇਸ ਨੂੰ ਕਾਨੂੰਨੀ ਮਸਲਾ ਦੱਸਦੇ ਹੋਏ ਕੋਈ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ।
ਇਹ ਪਹਿਲਾ ਵਾਕਿਆ ਨਹੀਂ ਹੈ ਜਦ ਅਕਾਲੀ ਦਲ ਨੇ ਰਾਜੋਆਣਾ ਦੇ ਮਾਮਲੇ 'ਤੇ ਚੁੱਪ ਵੱਟੀ ਹੋਵੇ। ਇਸ ਤੋਂ ਪਹਿਲਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੀ ਰਾਜੋਆਣਾ ਦੀ ਫਾਂਸੀ ਦੇ ਮਾਮਲੇ 'ਤੇ ਪੱਤਰਕਾਰਾਂ ਦੀ ਗੱਲ ਨੂੰ ਟਾਲ ਗਏ ਸਨ।
ਬਲਵੰਤ ਸਿੰਘ ਰਾਜੋਆਣਾ ਨੂੰ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ 'ਚ ਫਾਂਸੀ ਦੀ ਸਜ਼ਾ ਸੁਣਾਈ ਗਈ ਹੈ। ਰਾਜੋਆਣਾ ਨੂੰ ਪਿਛਲੇ ਸਾਲ 31 ਮਾਰਚ ਨੂੰ ਪਟਿਆਲਾ ਦੀ ਜੇਲ 'ਚ ਫਾਂਸੀ ਦਿੱਤੀ ਜਾਣੀ ਸੀ ਪਰ ਸਿੱਖ ਸੰਸਥਾਵਾਂ ਦੇ ਭਾਰੀ ਵਿਰੋਧ ਦੇ ਚਲਦੇ 28 ਮਾਰਚ ਨੂੰ ਗ੍ਰਹਿ ਮੰਤਰਾਲੇ ਨੇ ਰਾਜੋਆਣਾ ਨੂੰ ਫਾਂਸੀ ਦੇਣ ਦਾ ਫੈਸਲਾ ਟਾਲ ਦਿੱਤਾ ਸੀ।

Uploads by drrakeshpunj

Popular Posts

Search This Blog

Popular Posts

followers

style="border:0px;" alt="web tracker"/>