ਇਹ ਪਹਿਲਾ ਵਾਕਿਆ ਨਹੀਂ ਹੈ ਜਦ ਅਕਾਲੀ ਦਲ ਨੇ ਰਾਜੋਆਣਾ ਦੇ ਮਾਮਲੇ 'ਤੇ ਚੁੱਪ ਵੱਟੀ ਹੋਵੇ। ਇਸ ਤੋਂ ਪਹਿਲਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੀ ਰਾਜੋਆਣਾ ਦੀ ਫਾਂਸੀ ਦੇ ਮਾਮਲੇ 'ਤੇ ਪੱਤਰਕਾਰਾਂ ਦੀ ਗੱਲ ਨੂੰ ਟਾਲ ਗਏ ਸਨ। ਬਲਵੰਤ ਸਿੰਘ ਰਾਜੋਆਣਾ ਨੂੰ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ 'ਚ ਫਾਂਸੀ ਦੀ ਸਜ਼ਾ ਸੁਣਾਈ ਗਈ ਹੈ। ਰਾਜੋਆਣਾ ਨੂੰ ਪਿਛਲੇ ਸਾਲ 31 ਮਾਰਚ ਨੂੰ ਪਟਿਆਲਾ ਦੀ ਜੇਲ 'ਚ ਫਾਂਸੀ ਦਿੱਤੀ ਜਾਣੀ ਸੀ ਪਰ ਸਿੱਖ ਸੰਸਥਾਵਾਂ ਦੇ ਭਾਰੀ ਵਿਰੋਧ ਦੇ ਚਲਦੇ 28 ਮਾਰਚ ਨੂੰ ਗ੍ਰਹਿ ਮੰਤਰਾਲੇ ਨੇ ਰਾਜੋਆਣਾ ਨੂੰ ਫਾਂਸੀ ਦੇਣ ਦਾ ਫੈਸਲਾ ਟਾਲ ਦਿੱਤਾ ਸੀ। | |
Pages
▼