Sunday, March 10, 2013

ਦਿੱਲੀ ਕਮੇਟੀ ਵੱਲੋਂ ਅਕਾਲ ਤਖ਼ਤ ਤੋਂ ਜਾਰੀ ਨਾਨਕਸ਼ਾਹੀ ਕੈਲੰਡਰ ਲਾਗੂ ਕਰਨ ਦਾ ਫੈਸਲਾ


ਨਵੀਂ ਦਿੱਲੀ,9 ਮਾਰਚ   -ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਪ੍ਰਮਾਣਿਤ ਨਾਨਕਸ਼ਾਹੀ ਕੈਲੰਡਰ ਨੂੰ ਦਿੱਲੀ 'ਚ ਲਾਗੂ ਕਰਨ ਦਾ ਫੈਸਲਾ ਕੀਤਾ ਹੈ | ਅੱਜ ਦਿੱਲੀ ਗ. ਕਮੇਟੀ ਦੇ ਦਫ਼ਤਰ ਵਿਖੇ ਸੱਦੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਦਿੱਲੀ ਕਮੇਟੀ ਪ੍ਰਧਾਨ ਜੱਥੇ: ਮਨਜੀਤ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੇ ਚੋਣ ਮਨੋਰਥ ਪੱਤਰ 'ਚ ਸ੍ਰੀ ਅਕਾਲ ਤਖਤ ਸਾਹਿਬ ਤੋਂ ਪ੍ਰਮਾਣਿਤ ਨਾਨਕਸ਼ਾਹੀ ਕੈਲੰਡਰ ਲਾਗੂ ਕਰਨ ਦਾ ਵਾਅਦਾ ਕੀਤਾ ਗਿਆ ਸੀ ਜਿਸ ਨੂੰ ਅਮਲੀ ਰੂਪ ਦੇਣ ਦਾ ਫੈਸਲਾ ਕੀਤਾ ਗਿਆ ਹੈ |
ਉਨ੍ਹਾਂ ਦੱਸਿਆ ਕਿ 13 ਮਾਰਚ 2013 ਦੀ ਸ਼ਾਮ ਨੂੰ ਗੁਰਦੁਆਰਾ ਰਕਾਬਗੰਜ ਸਾਹਿਬ ਦੇ ਲੱਖੀਸ਼ਾਹ ਵਣਜਾਰਾ ਹਾਲ ਵਿਖੇ ਕਰਵਾਏ ਜਾ ਰਹੇ ਕੀਰਤਨ ਸਮਾਗਮ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਜੱਥੇ: ਅਵਤਾਰ ਸਿੰਘ ਦੀ ਮੌਜੂਦਗੀ ਵਿਚ ਇਸ ਕੈਲੰਡਰ ਨੂੰ ਲਾਗੂ ਕਰਨ ਦੀ ਰਸਮ ਨਿਭਾਈ ਜਾਵੇਗੀ | ਜੱਥੇ: ਮਨਜੀਤ ਸਿੰਘ ਜੀ. ਕੇ. ਨੇ ਕਿਹਾ ਕਿ ਸਾਡੀ ਕਮੇਟੀ ਤੋਂ ਪਹਿਲਾਂ ਗੁਰਪੁਰਬ ਅਤੇ ਹੋਰ ਦਿਹਾੜੇ ਵੱਖ ਵੱਖ ਤਰੀਕਾਂ 'ਤੇ ਮਨਾਏ ਜਾਣ ਦੀ ਪੁਰਾਣੇ ਪ੍ਰਬੰਧਕਾਂ ਦੀ ਜਿੱਦ ਕਾਰਨ ਕੌਮ 'ਚ ਦੁਬਿਧਾ ਵਧਦੀ ਜਾ ਰਹੀ ਸੀ | ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਬਉੱਚਤਾ ਕਾਇਮ ਰੱਖਣ ਲਈ ਸਿੱਖਾਂ ਦੇ ਨਵੇਂ ਵਰ੍ਹੇ ਦੀ ਸ਼ੁਰੂਆਤ ਵਾਲੇ ਦਿਨ ਨਾਨਕਸ਼ਾਹੀ ਕੈਲੰਡਰ ਨੂੰ ਲਾਗੂ ਕਰ ਦਿੱਤਾ ਜਾਵੇਗਾ | ਇਸ ਤੋਂ ਇਲਾਵਾ 14 ਮਾਰਚ ਨੂੰ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਸਿੱਖ ਵਾਤਾਵਰਨ ਦਿਹਾੜੇ ਮੌਕੇ ਸੰਗਤਾਂ ਨੂੰ ਵਾਤਾਵਰਨ ਦੀ ਸਾਂਭ ਸੰਭਾਲ ਦੀ ਪ੍ਰੇਰਨਾ ਕਰਦਿਆਂ ਦਿੱਲੀ ਕਮੇਟੀ ਵੱਲੋਂ ਪੌਦੇ ਵੰਡੇ ਜਾਣਗੇ | ਜੱਥੇ: ਜੀ. ਕੇ. ਨੇ ਕੇਂਦਰ ਸਰਕਾਰ ਵੱਲੋਂ ਸਿਲਿ ਪ੍ਰੀਖਿਆ ਵਿਚ ਪਾਸ ਹੋਣ ਵਾਸਤੇ ਅੰਗਰੇਜੀ ਵਿਸ਼ੇ ਨੂੰ ਮੈਰਿਟ ਦੇ ਆਧਾਰ 'ਤੇ ਪਾਸ ਕਰਨ ਨੂੰ ਲਾਜ਼ਮੀ ਕਰਾਰ ਦਿੱਤੇ ਜਾਣ ਦੇ ਫੈਸਲੇ ਦੀ ਵੀ ਨਿਖੇਧੀ ਕੀਤੀ ਅਤੇ ਕਿਹਾ ਕਿ ਪ੍ਰਧਾਨ ਮੰਤਰੀ ਵੀ ਪੱਤਰ ਲਿਖ ਕੇ ਪੁਰਾਣੀ ਪ੍ਰਣਾਲੀ ਬਹਾਲ ਕਰਨ ਦੀ ਮੰਗ ਕੀਤੀ ਜਾਵੇਗੀ | ਪਾਕਿਸਤਾਨੀ ਦੌਰੇ ਤੋਂ ਪਰਤੇ ਦਿੱਲੀ ਕਮੇਟੀ ਦੇ ਜਰਨਲ ਸਕੱਤਰ ਸ: ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਉਨ੍ਹਾਂ ਨੇ ਪਾਕਿਸਤਾਨ ਸਰਕਾਰ ਦੇ ਓਕਾਫ ਬੋਰਡ ਦੇ ਚੇਅਰਮੈਨ ਸਈਅਦ ਹਾਸ਼ਮੀ, ਮਸਜਿਦ ਦੇ ਮੁੱਖ ਸਕੱਤਰ ਖਾਲਿਦ ਅਲੀ ਅਤੇ ਹੋਰ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਦਿੱਲੀ ਕਮੇਟੀ ਵੱਲੋਂ ਪਾਕਿਸਤਾਨ ਵਿਚ ਕੀਤੀ ਜਾ ਰਹੀ ਕਾਰ ਸੇਵਾ ਦੌਰਾਨ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਤੋਂ ਜਾਣੂ ਕਰਵਾਇਆ | ਸ: ਸਿਰਸਾ ਨੇ ਦੱਸਿਆ ਕਿ ਪਾਕਿਸਤਾਨ ਅਧਿਕਾਰੀਆਂ ਨੇ ਭਰੋਸਾ ਦਿਵਾਇਆ ਹੈ ਕਿ ਦਿੱਲੀ ਕਮੇਟੀ ਪ੍ਰਬੰਧਕਾਂ ਨੂੰ ਪੂਰਾ ਸਹਿਯੋਗ ਦਿੱਤਾ ਜਾਵੇਗਾ ਅਤੇ ਗੁਰਧਾਮਾਂ 'ਚ ਸ੍ਰੀ ਅਕਾਲ ਤਖਤ ਸਾਹਿਬ ਤੋਂ ਪ੍ਰਮਾਣਿਤ ਨਾਨਕਸ਼ਾਹੀ ਕੈਲੰਡਰ ਦੀ ਮਰਿਆਦਾ ਨੂੰ ਲਾਗੂ ਕੀਤਾ ਜਾਵੇਗਾ | ਇਸ ਕਾਨਫਰੰਸ ਵਿਚ ਦਿੱਲੀ ਕਮੇਟੀ ਅਹੁਦੇਦਾਰ ਰਵਿੰਦਰ ਖੁਰਾਣਾ ਤੇ ਤਨਵੰਤ ਸਿੰਘ ਤੋਂ ਇਲਾਵਾ ਜੱਥੇ: ਅਵਤਾਰ ਸਿੰਘ ਹਿੱਤ ਤੇ ਕੁਲਦੀਪ ਸਿੰਘ ਭੋਗਲ ਸਮੇਤ ਦਿੱਲੀ ਕਮੇਟੀ ਦੇ ਕਈ ਮੈਂਬਰ ਮੌਜੂਦ ਸਨ |

Uploads by drrakeshpunj

Popular Posts

Search This Blog

Popular Posts

followers

style="border:0px;" alt="web tracker"/>