Tuesday, March 26, 2013

ਕਾਂਗਰਸ ਵਿਰੋਧੀ ਧਿਰ ਦੀ ਭੂਮਿਕਾ ਨਿਭਾਉਣ ਵਿਚ ਪੂਰੀ ਤਰ੍ਹਾਂ ਅਸਫਲ ਰਹੀ-ਬੱਬੀ ਬਾਦਲ


ਫ਼ਤਹਿਗੜ੍ਹ ਸਾਹਿਬ, 25 ਮਾਰਚ (PUNJ)-ਆਪਣੇ ਆਪ ਨੂੰ ਧਰਮ ਨਿਰਪੱਖ ਦੱਸਣ ਵਾਲੀ ਕਾਂਗਰਸ ਪਾਰਟੀ ਵਿਰੋਧੀ ਧਿਰ ਦੀ ਭੂਮਿਕਾ ਨਿਭਾਉਣ ਵਿਚ ਪੂਰੀ ਤਰ੍ਹਾਂ ਅਸਫਲ ਰਹੀ ਹੈ, ਕਿਉਂਕਿ ਵਿਧਾਨ ਸਭਾ ਵਿਚ ਚੱਲੇ ਸੈਸ਼ਨ ਵਿਚ ਕਾਂਗਰਸੀ ਵਿਧਾਨਕਾਰਾਂ ਨੇ ਆਪਣੀ ਜ਼ਿੰਮੇਵਾਰੀ ਤੋਂ ਭੱਜ ਕੇ ਪੰਜਾਬ ਦੀ ਜਨਤਾ ਨਾਲ ਵੱਡਾ ਧ੍ਰੋਹ ਕੀਤਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਦੇ ਮੁੱਖ ਬੁਲਾਰੇ ਸ. ਹਰਸੁੱਖਇੰਦਰ ਸਿੰਘ ਬੱਬੀ ਬਾਦਲ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਕਾਂਗਰਸੀ ਵਿਧਾਇਕਾਂ ਨੇ ਸੈਸ਼ਨ ਦੌਰਾਨ ਆਪਣੀ ਜ਼ਿੰਮੇਵਾਰੀ ਤੋਂ ਭੱਜ ਕੇ ਲੋਕਾਂ ਨਾਲ ਵਿਸ਼ਵਾਸਘਾਤ ਕੀਤਾ ਹੈ ਜਿਸ ਕਾਰਨ ਪੰਜਾਬ ਦੀ ਜਨਤਾ ਕਦੀ ਵੀ ਇਨ੍ਹਾਂ ਵਿਧਾਇਕਾਂ ਨੂੰ ਮਾਫ਼ ਨਹੀਂ ਕਰੇਗੀ | ਇਸ ਮੌਕੇ ਤੇ ਭਾਰਤੀ ਘੱਟ-ਗਿਣਤੀ ਤੇ ਦਲਿਤ ਫ਼ਰੰਟ ਦੇ ਪ੍ਰਧਾਨ ਪਰਮਿੰਦਰ ਸਿੰਘ ਸਿੱਧੂ, ਯੂਥ ਅਕਾਲੀ ਦਲ ਦੇ ਕੌਮੀ ਪ੍ਰਚਾਰ ਸਕੱਤਰ ਬਲਜੀਤ ਸਿੰਘ ਸੈਣੀ, ਸ਼ੋ੍ਰਮਣੀ ਅਕਾਲੀ ਦਲ ਦੀ ਐੱਸ.ਸੀ.ਵਿੰਗ ਦੇ ਜ਼ਿਲ੍ਹਾ ਸਕੱਤਰ ਜਨਰਲ ਗੁਰਮੁਖ ਸਿੰਘ ਸੁਹਾਹਗੇੜੀ ਆਦਿ ਨੇ ਯੂਥ ਅਕਾਲੀ ਦਲ ਦੇ ਮੁੱਖ ਬੁਲਾਰੇ ਸ. ਹਰਸੁੱਖਇੰਦਰ ਸਿੰਘ ਬੱਬੀ ਬਾਦਲ ਦਾ ਸਿਰੋਪਾਓ ਭੇਟ ਕਰਕੇ ਵਿਸ਼ੇਸ਼ ਸਨਮਾਨ ਵੀ ਕੀਤਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼ਾਮ ਸਿੰਘ ਭਲਵਾਨ, ਜਗਤਾਰ ਸਿੰਘ ਘੜੂੰਆਂ, ਰਾਹੁਲ ਬਰਾੜ, ਰਣਵੀਰ ਸਿੰਘ, ਜੈਪਾਲ ਬਜਾਜ, ਗੁਰਪ੍ਰੀਤ ਸਿੰਘ ਪੰਡਰਾਲੀ, ਕੁਲਦੀਪ ਸਿੰਘ ਮੁੱਲਾਂਪੁਰ, ਰਣਧੀਰ ਸਿੰਘ ਪੱਪੀ, ਬਲਵਿੰਦਰ ਸਿੰਘ ਮੰਡੀ ਗੋਬਿੰਦਗੜ੍ਹ, ਗੁਰਜੰਟ ਸਿੰਘ ਨੋਲੱਖਾ, ਗੁਰਮੁੱਖ ਸਿੰਘ ਰੁੜਕੀ, ਬਲਵਿੰਦਰ ਸਿੰਘ ਚਣੋਂ ਆਦਿ ਵੀ ਹਾਜ਼ਰ ਸਨ |

Uploads by drrakeshpunj

Popular Posts

Search This Blog

Popular Posts

followers

style="border:0px;" alt="web tracker"/>