Tuesday, March 12, 2013

ਪਾਰਟੀ ਹਾਈਕਮਾਂਡ ਦਾ ਹਰ ਹੁਕਮ ਸਿਰ ਮੱਥੇ ਮੰਨਾਂਗੇ - ਪ੍ਰਨੀਤ ਕੌਰ

ਜ਼ੀਰਕਪੁਰ, 11 ਮਾਰਚ  -ਕਾਂਗਰਸ ਹਾਈ ਕਮਾਂਡ ਵੱਲੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੂਬਾ ਕਾਂਗਰਸ ਦੇ ਪ੍ਰਧਾਨਗੀ ਦੇ ਅਹੁਦੇ ਤੋਂ ਉਤਾਰਨ ਦੇ ਨਾਲ-ਨਾਲ ਪਾਰਟੀ ਦਾ ਹਰ ਹੁਕਮ ਸਿਰ ਮੱਥੇ ਪ੍ਰਵਾਨ ਕੀਤਾ ਜਾਵੇਗਾ | ਪ੍ਰਤਾਪ ਸਿੰਘ ਬਾਜਵਾ ਨੂੰ ਪ੍ਰਧਾਨ ਬਣਾਉਣ ਨਾਲ ਲੋਕ ਸਭਾ ਪਟਿਆਲਾ ਸੀਟ 'ਤੇ ਉਨ੍ਹਾਂ ਨੂੰ ਕੋਈ ਫਰਕ ਨਹੀਂ ਪਵੇਗਾ | ਇਹ ਪ੍ਰਗਟਾਵਾ ਕੇਂਦਰੀ ਵਿਦੇਸ਼ ਰਾਜ ਮੰਤਰੀ ਮਹਾਰਾਣੀ ਪ੍ਰਨੀਤ ਕੌਰ ਨੇ ਅੱਜ ਦੇਰ ਸ਼ਾਮ ਪਿੰਡ ਗਾਜੀਪੁਰ ਵਿਖੇ ਜ਼ਿਲ੍ਹਾ ਕਾਂਗਰਸ ਦੇ ਸਕੱਤਰ ਰਣਜੀਤ ਸਿੰਘ ਦੇ ਪਿਤਾ ਦੀ ਮੌਤ 'ਤੇ ਦੁੱਖ ਪ੍ਰਗਟ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਕੀਤਾ | ਉਨ੍ਹਾਂ ਐਲਾਨ ਕੀਤਾ ਕਿ ਪਾਰਟੀ ਹਾਈਕਮਾਂਡ ਵਲੋਂ ਪਾਰਟੀ ਦੀ ਬਿਹਤਰੀ ਲਈ ਉਨ੍ਹਾਂ ਦੀ ਜੋ ਵੀ ਡਿਊਟੀ ਲਗਾਈ ਜਾਵੇਗੀ ਉਹ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ | ਇਸ ਮੌਕੇ ਮਰਹੂਮ ਕੈਪਟਨ ਕੰਵਲਜੀਤ ਸਿੰਘ ਦੀ ਪੁੱਤਰੀ ਮਨਪ੍ਰੀਤ ਕੌਰ ਡੌਲੀ, ਬਲਾਕ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਜਸਪਾਲ ਸਿੰਘ ਸਰਪੰਚ, ਪਵਨ ਕੁਮਾਰ ਸ਼ਰਮਾ, ਅਮਰ ਚਾਵਲਾ, ਚਾਂਦ ਰਾਣਾ, ਭੁਪਿੰਦਰ ਸਿੰਘ ਭਾਂਖਰਪੁਰ, ਭੁਪਿੰਦਰ ਸਿੰਘ ਭਿੰਦਾ ਰਾਣੀ ਮਾਜਰਾ, ਯੂਥ ਬਲਾਕ ਪ੍ਰਧਾਨ ਬਲਿਹਾਰ ਸਿੰਘ ਬੱਲੀ ਅਮਲਾਲਾ, ਹਰਦੀਪ ਸਿੰਘ ਗਾਜੀਪੁਰ ਸਮੇਤ ਪਿੰਡ ਵਾਸੀ ਤੇ ਕਾਂਗਰਸੀ ਵਰਕਰ ਮੌਜੂਦ ਸਨ |

Uploads by drrakeshpunj

Popular Posts

Search This Blog

Popular Posts

followers

style="border:0px;" alt="web tracker"/>