Wednesday, March 27, 2013

ਪੁਲਿਸ ਇੰਸਪੈਕਟਰ ਤੇ ਸਿਪਾਹੀ ਰਿਸ਼ਵਤ ਲੈਂਦੇ ਰੰਗੇ ਹੱਥੀ ਕਾਬੂ


ਚੰਡੀਗੜ੍ਹ, 26 ਮਾਰਚ    -ਪੰਜਾਬ ਵਿਜੀਲੈਂਸ ਬਿਉਰੋ ਨੇ ਜਲੰਧਰ ਵਿਖੇ ਆਬਕਾਰੀ ਵਿਭਾਗ ਵਿਚ ਤਾਇਨਾਤ ਇੱਕ ਪੁਲਿਸ ਇੰਸਪੈਕਟਰ ਤੇ ਸਿਪਾਹੀ ਨੂੰ ਅੱਜ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ | ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਉਰੋ ਦੇ ਮੁੱਖ ਡਾਇਰੈਕਟਰ-ਕਮ-ਡੀ.ਜੀ.ਪੀ ਪੰਜਾਬ ਸ੍ਰੀ ਸੁਰੇਸ਼ ਅਰੋੜਾ ਨੇ ਦੱਸਿਆ ਕਿ ਇੰਸਪੈਕਟਰ ਰਣਜੀਤ ਸਿੰਘ ਅਤੇ ਸਿਪਾਹੀ ਹਰਦੀਪ ਸਿੰਘ ਨੂੰ ਵਿਜੀਲੈਂਸ ਦੀ ਛਾਪਾਮਾਰ ਟੀਮ ਨੇ ਪਿੰਡ ਪੱਲੀਵਾਲ ਤਹਿਸੀਲ ਨਕੋਦਰ ਜ਼ਿਲ੍ਹਾ ਜਲੰਧਰ ਦੇ ਵਾਸੀ ਜਿੰਦਰਪਾਲ ਤੋਂ ਪੰਜ ਹਜ਼ਾਰ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਕਾਬੂ ਕਰਕੇ ਰੰਗੇ ਹੋਏ ਨੋਟ ਕਬਜ਼ੇ ਵਿਚ ਲੈ ਲਏ | ਉਨ੍ਹਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਉਰੋ ਕੋਲ ਸ਼ਿਕਾਇਤ ਕੀਤੀ ਸੀ ਕਿ ਇਹ ਇੰਸਪੈਕਟਰ ਅਤੇ ਸਿਪਾਹੀ ਨੇ ਉਸ ਦੇ ਘਰ ਦੀ ਜਬਰਨ ਤਲਾਸ਼ੀ ਲਈ ਪਰ ਉੱਥੋਂ ਕੁੱਝ ਵੀ ਨਹੀਂ ਮਿਲਿਆ ਪਰ ਫਿਰ ਵੀ ਇਹ ਕਰਮਚਾਰੀ ਉਸ ਉੱਪਰ ਆਬਕਾਰੀ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਨ ਧਮਕੀ ਦੇ ਕੇ ਉਸ ਤੋਂ ਪੰਜ ਹਜ਼ਾਰ ਰੁਪਏ ਦੀ ਰਿਸ਼ਵਤ ਮੰਗ ਰਹੇ ਹਨ | ਵਿਜੀਲੈਂਸ ਵੱਲੋਂ ਇਸ ਦਰਖਾਸਤ ਦੀ ਪੜਤਾਲ ਦਰੁਸਤ ਪਾਏ ਜਾਣ 'ਤੇ ਸ੍ਰੀ ਸਤਪਾਲ ਡੀ.ਐਸ.ਪੀ ਵਿਜੀਲੈਂਸ ਬਿਉਰੋ ਜਲੰਧਰ ਦੀ ਅਗਵਾਈ ਹੇਠਲੀ ਟੀਮ ਨੇ ਕਾਰਵਾਈ ਕਰਦਿਆਂ ਇੰਸਪੈਕਟਰ ਅਤੇ ਸਿਪਾਹੀ ਨੂੰ ਨਕੋਦਰ ਦੇ ਰੇਲਵੇ ਸਟੇਸ਼ਨ ਨੇੜੇ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿਚ ਰਿਸ਼ਵਤ ਦੀ ਰਕਮ ਸਣੇ ਮੌਕੇ 'ਤੇ ਹੀ ਦਬੋਚ ਲਿਆ | ਇਸ ਸਿਲਸਿਲੇ 'ਚ ਉਕਤ ਮੁਲਜ਼ਮ ਿਖ਼ਲਾਫ਼ ਵਿਜੀਲੈਂਸ ਬਿਉਰੋ ਦੇ ਥਾਣਾ ਜਲੰਧਰ ਵਿਖੇ ਭਿ੍ਸ਼ਟਾਚਾਰ ਰੋਕੂ ਕਾਨੂੰਨ-1988 ਦੀ ਧਾਰਾ 7 ਅਤੇ 13 (2) ਤਹਿਤ ਮੁਕੱਦਮਾ ਦਰਜ਼ ਕਰਕੇ ਮਾਮਲੇ ਦੀ ਹੋਰ ਪੜਤਾਲ ਜਾਰੀ ਹੈ |

Uploads by drrakeshpunj

Popular Posts

Search This Blog

Popular Posts

followers

style="border:0px;" alt="web tracker"/>