Monday, April 29, 2013

ਪੰਚਾਇਤੀ ਚੋਣਾਂ 'ਚ ਕਾਂਗਰਸ ਅਕਾਲੀਆਂ ਦੀ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕਰੇਗੀ-ਪ੍ਰਨੀਤ ਕੌਰ

ਡੇਰਾਬੱਸੀ, 28 ਅਪ੍ਰੈਲ ( pp)-ਪਾਕਿਸਤਾਨ ਦੀ ਕੋਟ ਲੱਖਪਤ ਜੇਲ੍ਹ 'ਚ ਕੈਦੀਆਂ ਵੱਲੋਂ ਭਾਰਤੀ ਨਾਗਰਿਕ ਸਰਬਜੀਤ ਸਿੰਘ 'ਤੇ ਕੀਤੇ ਗਏ ਕਾਤਲਾਨਾ ਹਮਲੇ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕਰਦਿਆਂ ਕੇਂਦਰੀ ਵਿਦੇਸ਼ ਰਾਜ ਮੰਤਰੀ ਮਹਾਰਾਣੀ ਪ੍ਰਨੀਤ ਕੌਰ ਨੇ ਕਿਹਾ ਕਿ ਇਸ ਹਮਲੇ ਲਈ ਪਾਕਿਸਤਾਨ ਦੀ ਸਰਕਾਰ ਜ਼ਿੰਮੇਂਵਾਰ ਹੈ | ਕਾਂਗਰਸੀ ਆਗੂ ਹਰਮੇਸ਼ ਬਟੌਲੀ ਦੀ ਖ਼ਬਰ ਲੈਣ ਲਈ ਸਰਕਾਰੀ ਹਸਪਤਾਲ ਪੁੱਜੀ ਪ੍ਰਨੀਤ ਕੌਰ ਨੇ ਕਿਹਾ ਕਿ ਭਾਰਤ ਸਰਕਾਰ ਨੇ ਇਸ ਮਾਮਲੇ ਦਾ ਗੰਭੀਰ ਨੋਟਿਸ ਲਿਆ ਹੈ | ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਸਰਬਜੀਤ ਸਿੰਘ ਦੇ ਪਰਿਵਾਰ ਪੂਰਾ ਸਮਰਥਨ ਦਿੱਤਾ ਜਾ ਰਿਹਾ ਹੈ | ਸੂਬੇ 'ਚ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਬਾਰੇ ਗੱਲ ਕਰਦਿਆਂ ਪ੍ਰਨੀਤ ਕੌਰ ਨੇ ਕਿਹਾ ਕਿ ਇਨ੍ਹਾਂ ਚੋਣਾਂ 'ਚ ਅਕਾਲੀ-ਭਾਜਪਾ ਸਰਕਾਰ ਦੀ ਧੱਕੇਸ਼ਾਹੀ ਨੂੰ ਕਾਂਗਰਸ ਪਾਰਟੀ ਬਿਲਕੁੱਲ ਵੀ ਬਰਦਾਸ਼ਤ ਨਹੀਂ ਕਰੇਗੀ | ਜ਼ਮੀਨਾਂ 'ਤੇ ਲਗਾਏ ਜਾ ਰਹੇ ਸੰਪਤੀ ਟੈਕਸ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਪ੍ਰਨੀਤ ਕੌਰ ਨੇ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਪੰਜਾਬ ਪ੍ਰਦੇਸ਼ ਕਾਂਗਰਸ ਦਾ ਇੱਕ ਵਫ਼ਦ ਪ੍ਰਧਾਨ ਮੰਤਰੀ ਨੂੰ ਮਿਲਿਆ ਸੀ ਜਿਸ ਵਿੱਚ ਉਨ੍ਹਾਂ ਵੱਲੋਂ ਇਨ੍ਹਾਂ ਟੈਕਸਾਂ ਨੂੰ ਬੰਦ ਕਰਨ ਦਾ ਭਰੋਸਾ ਦਿਵਾਇਆ ਸੀ | ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਮੈਂਬਰ ਅੰਮਿ੍ਤਪਾਲ ਸਿੰਘ, ਮਹਿਲਾ ਕਾਂਗਰਸੀ ਆਗੂ ਮਨਪ੍ਰੀਤ ਕੌਰ ਡੌਲੀ, ਸਿਟੀ ਕਾਂਗਰਸ ਪ੍ਰਧਾਨ ਜਸਪਾਲ ਸਿੰਘ ਜੀਰਕਪੁਰ, ਕੁਲਜੀਤ ਸਿੰਘ ਰੰਧਾਵਾ ਚੇਅਰਮੈਨ ਪੰਜਾਬ ਰਾਜ ਪੰਚਾਇਤ ਪ੍ਰੀਸ਼ਦ, ਬਲਾਕ ਕਾਂਗਰਸ ਪ੍ਰਧਾਨ ਹਰਭਜਨ ਸਿੰਘ ਰਾਮਪੁਰ ਸੈਣੀਆਂ, ਕਾਂਗਰਸੀ ਆਗੂ ਭੁਪਿੰਦਰ ਭਿੰਦਾ ਰਾਣੀਮਾਜਰਾ, ਯੂਥ ਕਾਂਗਰਸ ਦੇ ਮੀਤ ਪ੍ਰਧਾਨ ਅਮਿਤ ਬਾਵਾ, ਬਲਵਿੰਦਰ ਕੌਰ ਈਸਾਪੁਰ ਜ਼ਿਲ੍ਹਾ ਪ੍ਰਧਾਨ ਮਹਿਲਾ ਕਾਂਗਰਸ, ਯੂਥ ਕਾਂਗਰਸੀ ਆਗੂ ਪੁਸ਼ਪਿੰਦਰ ਮਹਿਤਾ ਭਗਵਾਸੀ, ਐਡਵੋਕੇਟ ਵਿਕਰਾਂਤ ਡੇਰਾਬੱਸੀ ਸਮੇਤ ਹੋਰ ਕਾਂਗਰਸੀ ਆਗੂ ਤੇ ਵਰਕਰ ਮੌਜੂਦ ਸਨ |

Uploads by drrakeshpunj

Popular Posts

Search This Blog

Popular Posts

followers

style="border:0px;" alt="web tracker"/>