Pages

Thursday, May 9, 2013

ਅਕਾਲੀ ਗੁੰਡਿਆਂ ਦੀਆਂ ਗੋਲੀਆਂ ਕਾਂਗਰਸੀ ਵਰਕਰਾਂ ਦੇ ਹੌਸਲੇ ਪਸਤ ਨਹੀਂ ਕਰ ਸਕਦੀਆਂ-ਬਾਜਵਾ


 


ਚੰਡੀਗੜ੍ਹ, 8 ਮਈ - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਫ਼ਤਿਹਜੰਗ ਸਿੰਘ ਬਾਜਵਾ ਨੇ ਹਲਕਾ ਗੁਰੂ ਹਰਸਹਾਏ ਵਿਖੇ ਅਕਾਲੀ ਕਾਰਕੁਨਾਂ ਵੱਲੋਂ ਕਾਂਗਰਸੀ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ 'ਤੇ ਕੀਤੇ ਗਏ ਜਾਨਲੇਵਾ ਹਮਲੇ ਅਤੇ ਉਨ੍ਹਾਂ ਦੇ ਪੀ. ਏ. ਨਸੀਬ ਸਿੰਘ ਸੰਧੂ ਨੂੰ ਗੋਲੀ ਮਾਰ ਕੇ ਜ਼ਖਮੀ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਕਥਿਤ ਅਕਾਲੀ ਗੁੰਡਿਆਂ ਦੀਆਂ ਗੋਲੀਆਂ ਕਾਂਗਰਸੀ ਵਰਕਰਾਂ ਦੇ ਹੌਸਲੇ ਪਸਤ ਨਹੀਂ ਕਰ ਸਕਦੀਆਂ | ਬਾਜਵਾ ਨੇ ਕਾਂਗਰਸੀ ਵਿਧਾਇਕ 'ਤੇ ਕੀਤੇ ਗਏ ਜਾਨਲੇਵਾ ਹਮਲੇ ਨੂੰ ਗੁੰਡਾ ਰਾਜ ਦਾ ਸਿਖਰ ਗਰਦਾਨਦਿਆਂ ਕਿਹਾ ਕਿ ਹਲਕੇ ਵਿਚ ਡਰ ਅਤੇ ਸਹਿਮ ਦਾ ਮਾਹੌਲ ਪੈਦਾ ਕਰਨ ਲਈ ਹੀ ਉਕਤ ਕਾਰਾ ਕੀਤਾ ਹੈ | ਉਨ੍ਹਾਂ ਬਿਆਨ ਵਿਚ ਕਿਹਾ ਕਿ ਪਹਿਲਾਂ ਤਾਂ ਕਾਂਗਰਸੀ ਵਰਕਰਾਂ ਅਤੇ ਆਗੂਆਂ 'ਤੇ ਝੂਠੇ ਕੇਸ ਦਰਜ ਕਰਨ ਤਕ ਸੀਮਤ ਸੀ ਪਰ ਹੁਣ ਅਕਾਲੀ ਆਗੂਆਂ ਵਲ਼ੋਂ ਪੁਲਿਸ ਅਧਿਕਾਰੀਆਂ 'ਤੇ ਹਮਲੇ ਕਰਨ ਅਤੇ ਹੁਣ ਲੋਕਾਂ ਵੱਲੋਂ ਚੁਣੇ ਹੋਏ ਪ੍ਰਤੀਨਿਧ ਵਿਧਾਇਕ 'ਤੇ ਕੀਤੇ ਗਏ ਹਮਲੇ ਤੋਂ ਸਾਫ਼ ਹੈ ਕਿ ਗਿਣੀ ਮਿਥੀ ਸਾਜ਼ਿਸ਼ ਤਹਿਤ ਪੰਜਾਬ ਵਿਚ ਲੋਕਤੰਤਰ ਦਾ ਘਾਣ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਕਾਂਗਰਸ ਲੋਕਤੰਤਰ ਨੂੰ ਬਚਾਉਣ ਲਈ ਵਚਨਬੱਧ ਹੈ ਤੇ ਅਕਾਲੀ ਭਾਜਪਾ ਗੱਠਜੋੜ ਦੀਆਂ ਵਧੀਕੀਆਂ, ਧੱਕੇਸ਼ਾਹੀਆਂ ਤੇ ਜ਼ੁਲਮ ਿਖ਼ਲਾਫ਼ ਲੜਾਈ ਤੇਜ਼ ਕਰੇਗੀ ਅਤੇ ਜ਼ੋਰਦਾਰ ਤਰੀਕੇ ਨਾਲ ਟਾਕਰਾ ਅਤੇ ਆਵਾਜ਼ ਬੁਲੰਦ ਕਰਦਿਆਂ ਲੋਕ ਮਾਰੂ ਸਰਕਾਰ ਨੂੰ ਖਦੇੜ ਕੇ ਦਮ ਲਵੇਗੀ |