Monday, June 17, 2013

ਬਰਨਾਲਾ ਤੋਂ ਕਾਂਗਰਸ ਤੇ ਲੋਕ ਜਨਸ਼ਕਤੀ ਪਾਰਟੀ ਦੇ ਆਗੂ ਸਮਰਥਕਾਂ ਸਮੇਤ ਅਕਾਲੀ ਦਲ 'ਚ ਸ਼ਾਮਿਲ


ਚੰਡੀਗੜ੍ਹ, 16 ਜੂਨ    -ਕਾਂਗਰਸ ਤੇ ਲੋਕ ਜਨਸ਼ਕਤੀ ਪਾਰਟੀ ਦੇ ਕਈ ਆਗੂਆਂ ਵਲੋਂ ਆਪਣੇ ਸਮਰਥਕਾਂ ਸਮੇਤ ਅੱਜ ਸ਼ੋ੍ਰਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ | ਅੱਜ ਇੱਥੇ ਸ. ਢੀਂਡਸਾ ਦੀ ਰਿਹਾਇਸ਼ ਵਿਖੇ ਇਕ ਸਮਾਗਮ ਦੌਰਾਨ ਯੂਥ ਕਾਂਗਰਸ ਦੇ ਜਨਰਲ ਸਕੱਤਰ ਤੇ ਸਾਬਕਾ ਕੌਾਸਲਰ ਜਸਮੇਲ ਸਿੰਘ ਡੇਅਰੀਵਾਲਾ, ਯੂਥ ਕਾਂਗਰਸ ਦੇ ਜ਼ਿਲ੍ਹਾ ਜਨਰਲ ਸਕੱਤਰ ਹਰਕੇਵਲ ਸਿੰਘ ਕੁਠਾਲਾ, ਜ਼ਿਲ੍ਹਾ ਯੂਥ ਕਾਂਗਰਸ ਦੇ ਸੀਨੀਅਰ ਮੀਤ ਪ੍ਰਧਾਨ ਚਾਂਦੀ ਰਾਮ ਤੇ ਪਰਮਜੀਤ ਸਿੰਘ ਚੌਹਾਨ, ਲੋਕ ਜਨਸ਼ਕਤੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਡਾ.ਸ਼ਮਸ਼ੇਰ ਸਿੰਘ ਬੱਧਣ ਸ਼ੇਰਪੁਰ, ਜਗਦੇਵ ਸਿੰਘ ਬੰਗੜ ਤੇ ਤੀਰਥ ਸਿੰਘ ਨੇ ਆਪਣੇ ਸਮਰਥਕਾਂ ਦੀ ਹਾਜ਼ਰੀ ਵਿਚ ਸ. ਢੀਂਡਸਾ ਦੀ ਅਗਵਾਈ ਕਬੂਲਦਿਆਂ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ | ਸ. ਸੁਖਦੇਵ ਸਿੰਘ ਢੀਂਡਸਾ ਨੇ ਸਮੂਹ ਆਗੂਆਂ ਦਾ ਸਿਰੋਪਾਓ ਪਾ ਕੇ ਸਨਮਾਨ ਕਰਦਿਆਂ ਕਿਹਾ ਕਿ ਸਾਰੇ ਆਗੂਆਂ ਨੂੰ ਪਾਰਟੀ ਵਿਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ | ਇਹ ਸਾਰੇ ਆਗੂ ਨਗਰ ਸੁਧਾਰ ਟਰੱਸਟ ਬਰਨਾਲਾ ਦੇ ਸਾਬਕਾ ਚੇਅਰਮੈਨ ਇੰਦਰਪਾਲ ਸਿੰਘ ਚਹਿਲ, ਅਕਾਲੀ ਦਲ ਦੇ ਜਥੇਬੰਧਕ ਸਕੱਤਰ ਸੰਤ ਹਾਕਮ ਸਿੰਘ ਅਤੇ. ਸੁਰਿੰਦਰ ਸਿੰਘ ਆਹਲੂਵਾਲੀਆ ਦੀ ਪ੍ਰੇਰਨਾ ਨਾਲ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਲ ਹੋਏ |

Uploads by drrakeshpunj

Popular Posts

Search This Blog

Popular Posts

followers

style="border:0px;" alt="web tracker"/>