Pages

Sunday, January 19, 2014

ਬੱਬੀ ਬਾਦਲ ਵੱਲੋਂ ਲੋਹੜੀ ਪ੍ਰੋਗਰਾਮ ਦੌਰਾਨ ਹੋਣਹਾਰ ਵਿਦਿਆਰਥਣਾਂ ਦਾ ਸਨਮਾਨ

ਅਜੀਤਗੜ੍ਹ,  -ਲੋਹੜੀ ਦੇ ਸ਼ੁਭ ਦਿਹਾੜੇ 'ਤੇ ਮਾਤਾ ਗੁਜਰੀ ਐਜੂਕੇਸ਼ਨ ਸੁਸਾਇਟੀ ਵੱਲੋਂ ਮਾਤਾ ਗੁਜਰੀ ਕਾਲਜ (ਲੜਕੀਆਂ) ਮਾਣਕਪੁਰ ਵਿਖੇ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਦੌਰਾਨ ਮੁੱਖ ਮਹਿਮਾਨ ਦੇ ਤੌਰ 'ਤੇ ਪਹੁੰਚੇ ਯੂਥ ਅਕਾਲੀ ਦਲ ਦੇ ਕੌਮੀ ਮੁੱਖ ਬੁਲਾਰੇ ਹਰਸੁਖਇੰਦਰ ਸਿੰਘ ਬੱਬੀ ਬਾਦਲ ਵੱਲੋਂ ਵੱਖ-ਵੱਖ ਖੇਤਰਾਂ 'ਚ ਨਾਮਣਾ ਖੱਟਣ ਵਾਲੀਆਂ ਵਿਦਿਆਰਥਣਾਂ ਦਾ ਸਨਮਾਨ ਕੀਤਾ ਗਿਆ | ਉਨ੍ਹਾਂ ਕਿਹਾ ਕਿ ਮਾਤਾ ਗੁਜਰੀ ਐਜੂਕੇਸ਼ਨ ਸੁਸਾਇਟੀ ਵੱਲੋਂ ਕੀਤਾ ਗਿਆ ਇਹ ਉਪਰਾਲਾ ਬਹੁਤ ਹੀ ਸਲਾਹੁਣਯੋਗ ਹੈ | ਇਸ ਮੌਕੇ ਚੇਅਰਮੈਨ ਜਤਿੰਦਰ ਸਿੰਘ ਰੋਮੀ, ਪਿ੍ੰ. ਸਰਬਜੀਤ ਕੌਰ, ਸੂਬੇਦਾਰ ਬਚਨ ਸਿੰਘ, ਜੋਗਿੰਦਰ ਸਿੰਘ ਸਰਪੰਚ, ਹਰਵਿੰਦਰ ਸਿੰਘ ਸਰਪੰਚ, ਗੁਰਚਰਨ ਸਿੰਘ ਅਬਰਾਵਾਂ ਸੀਨੀ. ਮੀਤ ਪ੍ਰਧਾਨ, ਅਮਰਜੀਤ ਸਿੰਘ ਸਰਕਲ ਪ੍ਰਧਾਨ ਮਾਣਕਪੁਰ, ਬਹਾਦਰ ਸਿੰਘ ਸਰਪੰਚ, ਨਗਿੰਦਰ ਸਿੰਘ ਵੀਲਾ, ਜਗਤਾਰ ਸਿੰਘ ਘੜੂੰਆਂ ਨਿੱਜੀ ਸਕੱਤਰ ਬੱਬੀ ਬਾਦਲ, ਸੁੱਖੀ ਬੱਲੋਮਾਜਰਾ ਆਦਿ ਹਾਜ਼ਰ ਸਨ |