ਨਵੀਂ ਦਿੱਲੀ,
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਮੰਗ ਕੀਤੀ ਕਿ ਦਿੱਲੀ ਪੁਲੀਸ ਨੂੰ ਦਿੱਲੀ ਸਰਕਾਰ ਅਧੀਨ ਲਿਆਂਦਾ ਜਾਵੇ ਕਿਉਂਕਿ ਸ਼ਹਿਰ ਵਿੱਚ ਹੁੰਦੇ ਹਰ ਜੁਰਮ ਲਈ ਦਿੱਲੀ ਵਾਸੀ ਪੁਲੀਸ ਤੋਂ ਜਵਾਬ ਚਾਹੁੰਦੇ ਹਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਆਪਣੇ ਕੈਬਨਿਟ ਸਾਥੀਆਂ ਸਮੇਤ ਉਪ ਰਾਜਪਾਲ ਨੂੰ ਮਿਲ ਕੇ ਚਾਰ ਪੁਲੀਸ ਅਧਿਕਾਰੀਆਂ ਨੂੰ ਮੁਅੱਤਲ ਕਰਨ ਦੀ ਮੰਗ ਕੀਤੀ। ਇਹ ਮੰਗ ਨਾ ਮੰਨੇ ਜਾਣ ’ਤੇ ‘ਆਪ’ ਸਰਕਾਰ ਨੇ ਸੋਮਵਾਰ ਨੂੰ ਗ੍ਰਹਿ ਮੰਤਰੀ ਦੇ ਦਫ਼ਤਰ ਦੇ ਬਾਹਰ ਧਰਨਾ ਦੇਣ ਦੀ ਚਿਤਾਵਨੀ ਦਿੱਤੀ ਹੈ।
ਅੱਜ ਇੱਥੇ ਗ੍ਰਹਿ ਮੰਤਰੀ ਸੁਸ਼ੀਲ ਕੁਮਾਰ ਸ਼ਿੰਦੇ ਨਾਲ ਮੁਲਾਕਾਤ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਕੇਜਰੀਵਾਲ ਨੇ ਕਿਹਾ, ‘‘ਜਦੋਂ ਵੀ ਸ਼ਹਿਰ ਵਿੱਚ ਕੋਈ ਜੁਰਮ ਹੁੰਦਾ ਹੈ ਤਾਂ ਲੋਕ ਸਾਡੇ ਕੋਲ ਆ ਕੇ ਜਵਾਬ ਮੰਗਦੇ ਹਨ। ਉਹ (ਕੇਂਦਰੀ) ਗ੍ਰਹਿ ਮੰਤਰੀ ਕੋਲ ਨਹੀਂ ਜਾਂਦੇ। ਇਸ ਕਰਕੇ ਦਿੱਲੀ ਪੁਲੀਸ ਵਿਭਾਗ ਨੂੰ ਦਿੱਲੀ ਸਰਕਾਰ ਹਵਾਲੇ ਕੀਤਾ ਜਾਵੇ।’’
ਦਿੱਲੀ ਪੁਲੀਸ ਇਸ ਵੇਲੇ ਗ੍ਰਹਿ ਮੰਤਰਾਲੇ ਦੇ ਪ੍ਰਸ਼ਾਸਨਿਕ ਕੰਟਰੋਲ ਹੇਠ ਹੈ। ਸ੍ਰੀ ਕੇਜਰੀਵਾਲ ਨਾਲ ਕੈਬਨਿਟ ਮੰਤਰੀ ਮਨੀਸ਼ ਸਿਸੋਦੀਆ, ਸੋਮਨਾਥ ਭਾਰਤੀ ਅਤੇ ਰਾਖੀ ਬਿਰਲਾ ਵੀ ਗ੍ਰਹਿ ਮੰਤਰੀ ਨੂੰ ਮਿਲਣ ਗਏ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਚਾਰ ਪੁਲੀਸ ਮੁਲਾਜ਼ਮਾਂ ਨੂੰ ਮੁਅੱਤਲ ਕਰਨ ਦੀ ਮੰਗ ਕੀਤੀ ਹੈ। ਇਨ੍ਹਾਂ ਪੁਲੀਸ ਮੁਲਾਜ਼ਮਾਂ ’ਤੇ ਤਿੰਨ ਵੱਖ-ਵੱਖ ਮਾਮਲਿਆਂ ਸਬੰਧੀ ਆਪਣੀ ਡਿਊਟੀ ਵਿੱਚ ਲਾਪ੍ਰਵਾਹੀ ਵਰਤਣ ਦੇ ਦੋਸ਼ ਲੱਗੇ ਹਨ। ਇਨ੍ਹਾਂ ਵਿੱਚ ਵਿਦੇਸ਼ੀ ਔਰਤ ਨਾਲ ਸਮੂਹਿਕ ਬਲਾਤਕਾਰ, ਮਾਲਵੀਆ ਨਗਰ ਵਿੱਚ ਸਰਗਰਮ ਨਸ਼ਿਆਂ ਦਾ ਗਰੋਹ ਅਤੇ ਪੱਛਮੀ ਦਿੱਲੀ ਵਿੱਚ ਦਾਜ ਸਬੰਧੀ ਔਰਤ ਨੂੰ ਜਿੰਦਾ ਜਲਾਉਣ ਦੇ ਮਾਮਲੇ ਸ਼ਾਮਲ ਹਨ। ਕੇਜਰੀਵਾਲ ਨੇ ਦੱਸਿਆ ਕਿ ਗ੍ਰਹਿ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਉਹ ਮੰਗਾਂ ਬਾਰੇ ਵਿਚਾਰ ਕਰਨਗੇ ਅਤੇ ਕੁਝ ਦਿਨਾਂ ਬਾਅਦ ਉਨ੍ਹਾਂ ਨੂੰ ਦੱਸਣਗੇ। ਮੁੱਖ ਮੰਤਰੀ ਦੀ ਮੀਟਿੰਗ ਮਗਰੋਂ ਦਿੱਲੀ ਪੁਲੀਸ ਕਮਿਸ਼ਨਰ ਬੀ।ਐਸ। ਬਾਸੀ ਗ੍ਰਹਿ ਮੰਤਰੀ ਨੂੰ ਮਿਲੇ।
ਪਹਿਲਾਂ ਸਵੇਰੇ ਕੇਜਰੀਵਾਲ ਅਤੇ ਉਨ੍ਹਾਂ ਦੇ ਕੈਬਨਿਟ ਸਾਥੀਆਂ ਰਾਖੀ ਬਿਰਲਾ, ਸੋਮਨਾਥ ਭਾਰਤੀ ਅਤੇ ਮਨੀਸ਼ ਸਿਸੋਦੀਆ ਨੇ ਉਪ ਰਾਜਪਾਲ ਨਜੀਬ ਜੰਗ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਮੁਲਾਕਾਤ ਕੀਤੀ। ਇਸ ਮੌਕੇ ਦਿੱਲੀ ਪੁਲੀਸ ਕਮਿਸ਼ਨਰ ਬੀ ਐਸ ਬਾਸੀ ਅਤੇ ਚਾਰ ਪੁਲੀਸ ਮੁਲਾਜ਼ਮ, ਜਿਨ੍ਹਾਂ ਨੂੰ ਮੁਅੱਤਲ ਕਰਨ ਦੀ ਮੰਗ ਕੀਤੀ ਜਾ ਰਹੀ ਹੈ, ਵੀ ਹਾਜ਼ਰ ਸਨ।
ਕਰੀਬ ਇੱਕ ਘੰਟਾ ਚੱਲੀ ਇਸ ਮੀਟਿੰਗ ਦੌਰਾਨ ਕੇਜਰੀਵਾਲ ਅਤੇ ਮੰਤਰੀਆਂ ਨੇ ਰਾਜਧਾਨੀ ਵਿੱਚ ਔਰਤਾਂ ਦੀ ਸੁਰੱਖਿਆ ਦਾ ਮੁੱਦਾ ਉਠਾਇਆ ਅਤੇ ਤਿੰਨ ਐਸਐਚਓਜ਼ ਤੇ ਇੱਕ ਏਸੀਪੀ ਨੂੰ ਮੁਅੱਤਲ ਕਰਨ ਦੀ ਮੰਗ ਕੀਤੀ। ਇਨ੍ਹਾਂ ਪੁਲੀਸ ਮੁਲਾਜ਼ਮਾਂ ’ਤੇ ਡਿਊਟੀ ਵਿੱਚ ਲਾਪ੍ਰਵਾਹੀ ਵਰਤਣ ਅਤੇ ਸਹਿਯੋਗ ਨਾ ਦੇਣ ਦੇ ਦੋਸ਼ ਲੱਗੇ ਹਨ।
ਉਪ ਰਾਜਪਾਲ ਨੇ ਇਨ੍ਹਾਂ ਕੇਸਾਂ ਦੀ ਉੱਚ ਪੱਧਰੀ ਜਾਂਚ ਦੇ ਆਦੇਸ਼ ਦਿੱਤੇ ਪਰ ਕਮਿਸ਼ਨਰ ਬਾਸੀ ਵੱਲੋਂ ਮੁਅੱਤਲੀ ਦੀ ਮੰਗ ਮੰਨਣ ਤੋਂ ਇਨਕਾਰ ਕੀਤਾ ਗਿਆ।
ਇਸੇ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਪੁਲੀਸ ਮੁਲਾਜ਼ਮਾਂ ਖ਼ਿਲਾਫ਼ ਯੋਗ ਕਾਰਵਾਈ ਨਾ ਕੀਤੀ ਗਈ ਤਾਂ ਉਹ ਸੋਮਵਾਰ ਨੂੰ ਗ੍ਰਹਿ ਮੰਤਰੀ ਦੇ ਦਫਤਰ ਦੇ ਬਾਹਰ ਧਰਨਾ ਦੇਵੇਗੀ। ਕੈਬਨਿਟ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ, ‘‘ਜੇਕਰ ਪੁਲੀਸ ਮੁਲਾਜ਼ਮਾਂ ਨੂੰ ਮੁਅੱਤਲ ਕਰਨ ਦੀ ਮੰਗ ਨਾ ਮੰਨੀ ਗਈ ਤਾਂ ਅਸੀਂ ਸੋਮਵਾਰ ਨੂੰ ਗ੍ਰਹਿ ਮੰਤਰੀ ਦੇ ਦਫਤਰ ਦੇ ਬਾਹਰ ਧਰਨਾ ਦੇਵਾਂਗੇ।’’